04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਰਪੰਚ ਪ੍ਰਮਜੀਤ ਸਿੰਘ ਮੁੰਡਾ ਪਿੰਡ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਫਤਿਆਬਾਦ, 4 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾ ਪਿੰਡ ਦੇ ਸਾਬਕਾ ਸਰਪੰਚ ਪ੍ਰਮਜੀਤ ਸਿੰਘ ਮੁੰਡਾ ਪਿੰਡ, ਜੋ ਸਰਪੰਚ ਪ੍ਰਿਥੀਪਾਲ ਸਿੰਘ ਮੁੰਡਾ ਪਿੰਡ ਦੇ ਛੋਟੇ ਭਰਾ ਅਤੇ ਇਕਬਾਲ ਸਿੰਘ ਮੁੰਡਾਪਿੰਡ ਅਤੇ ਰਛਪਾਲ ਸਿੰਘ ਮੁੰਡਾਪਿੰਡ ਦੇ ਪਿਤਾ ਸਨ, ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਾਉਣ ਉਪਰੰਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕੀਰਤਨ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫਤਿਆਬਾਦ, 4 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾ ਪਿੰਡ ਦੇ ਸਾਬਕਾ ਸਰਪੰਚ ਪ੍ਰਮਜੀਤ ਸਿੰਘ ਮੁੰਡਾ ਪਿੰਡ, ਜੋ ਸਰਪੰਚ ਪ੍ਰਿਥੀਪਾਲ ਸਿੰਘ ਮੁੰਡਾ ਪਿੰਡ ਦੇ ਛੋਟੇ ਭਰਾ ਅਤੇ ਇਕਬਾਲ ਸਿੰਘ ਮੁੰਡਾਪਿੰਡ ਅਤੇ ਰਛਪਾਲ ਸਿੰਘ ਮੁੰਡਾਪਿੰਡ ਦੇ ਪਿਤਾ ਸਨ, ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਾਉਣ ਉਪਰੰਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕੀਰਤਨ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਜੋਧਾ ਸਿੰਘ ਨੇ ਕਥਾ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਾਂ ’ਚ ਐਸ.ਜੀ.ਪੀ.ਸੀ. ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ, ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ, ਕੁਲਦੀਪ ਸਿੰਘ ਔਲਖ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਸੇਵਕ ਸਿੰਘ ਸ਼ੇਖ, ਜਗਜੀਤ ਸਿੰਘ ਜੱਗੀ ਚੋਹਲਾ ਜ਼ਿਲ੍ਹਾ ਪ੍ਰਧਾਨ ਆਦਿ ਵਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ਼ਰਧਾਂਜਲੀ ਭੇਟ ਕਰਨ ਵਾਲਿਆਂ ’ਚ ਐਸ.ਜੀ.ਪੀ.ਸੀ. ਦੇ ਮੈਂਬਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਚੇਅ. ਪ੍ਰਮਜੀਤ ਸਿੰਘ ਢੋਟੀਆਂ, ਸਾ. ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਸੇਰੋਂ, ਸਾਬਕਾ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਅਤੇ ਹੋਰਨਾਂ ਨੇ ਸ਼ਰਧਾਂਜਲੀ ਭੇਟ ਕਰਦਿਆ ਪ੍ਰਮਜੀਤ ਸਿੰਘ ਸਾ. ਸਰਪੰਚ ਦੀ ਬੇਵਕਤ ਮੌਤ ’ਤੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਕਿਹਾ ਕਿ ਉਹ ਇਕ ਇਹੋ ਜਿਹਾ ਇਨਸਾਨ ਸੀ, ਜਿਸ ਤੋਂ ਸੱਜਣ ਨੂੰ ਆਸ ਸੀ ਅਤੇ ਦੁਸ਼ਮਣ ਨੂੰ ਭੈਅ ਹੁੰਦਾ ਸੀ । ਇਸ ਮੌਕੇ ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਈਆ ਸੰਗਤਾਂ ਅਤੇ ਰਾਜਨੀਤਿਕ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਬੀਰ ਸਿੰਘ ਜੱਸ ਕਾਹਲਵਾਂ, ਨਿਸ਼ਾਨ ਸਿੰਘ ਕਾਹਲਵਾਂ, ਬਾਬਾ ਕੁਲਵਿੰਦਰ ਸਿੰਘ ਕੋਟੇ ਵਾਲੇ, ਸੁੱਖਾ ਸਿੰਘ ਗੁੱਜਰਪੁਰਾ, ਕਰਨੈਲ ਸਿੰਘ ਪ੍ਰਧਾਨ ਆੜ੍ਹਤੀਆ, ਸੁਖਵਿੰਦਰ ਸਿੰਘ ਸੰਗਤਪੁਰਾ, ਗੁਰਤੇਜ ਸਿੰਘ ਸਰਪੰਚ ਸੱਗਤਪੁਰਾ, ਅੰਗਰੇਜ ਸਿੰਘ, ਸਰਪੰਚ ਜਸਮੀਤ ਸਿੰਘ ਭੱਠਲ ਸਹਿਜਾ ਸਿੰਘ, ਇੰਸਪੈਕਟਰ ਅਵਤਾਰ ਸਿੰਘ, ਚੇਅਰਮੈਨ ਬਲਦੇਵ ਸਿੰਘ ਕੋਟ ਮੁਹੰਮਦ, ਚੇਅ. ਮਨਜੀਤ ਸਿੰਘ, ਬਖਸ਼ੀਸ਼ ਸਿੰਘ ਸਰਪੰਚ ਸੇਰੋਂ, ਚੇਅ. ਮਨਜੀਤ ਸਿੰਘ ਜਵੰਦਾ, ਸ਼ੇਰਜੰਗ ਸਿੰਘ ਸਰਪੰਚ ਰੂੜੀਵਾਲਾ, ਬਾਬਾ ਪਿਆਰਾ ਸਿੰਘ ਲੁਹਾਰ, ਸੂਬੇਦਾਰ ਮੋਹਣ ਸਿੰਘ ਭੈਲ, ਨੰਬਰਦਾਰ ਸੁਖਦੇਵ ਸਿੰਘ, ਨੰਬਰਦਾਰ ਜੀਤ ਸਿੰਘ ਮੁੰਡਾਪਿੰਡ, ਇੰਸਪੈਕਟਰ ਜਗਤਾਰ ਸਿੰਘ ਮੁੰਡਾਪਿੰਡ, ਸਤਨਾਮ ਸਿੰਘ ਮੁੰਡਾਪਿੰਡ, ਸਕੱਤਰ ਸਿੰਘ, ਗੁਰਦੀਪ ਸਿੰਘ, ਗੁਰਸ਼ੇਰ ਸਿੰਘ ਮੁੰਡਾਪਿੰਡ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜੋਧਾ ਸਿੰਘ ਮੁੰਡਾਪਿੰਡ ਵਲੋਂ ਨਿਭਾਈ। ਇਸ ਮੌਕੇ ’ਤੇ ਪ੍ਰਮਜੀਤ ਸਿੰਘ ਦੇ ਵੱਡੇ ਸਪੁੱਤਰ ਇਕਬਾਲ ਸਿੰਘ ਨੂੰ ਪੱਗ ਦੀ ਜਿੰਮੇਵਾਰੀ ਸੌਂਪੀ ਗਈ।
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਸੰਘਰਸ਼ ਕਮੇਟੀ ਨੇ ਉਪ ਮੰਡਲ ਦਫ਼ਤਰ ਝਬਾਲ ਵਿਖੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ
Ad Position 24