ਮਜ਼ਦੂਰ ਸੰਘਰਸ਼ ਕਮੇਟੀ ਨੇ ਉਪ ਮੰਡਲ ਦਫ਼ਤਰ ਝਬਾਲ ਵਿਖੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ
ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਬਿਜਲੀ ਦੇ ਅਣ-ਐਲਾਨੇ ਕੱਟਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬੀੜ ਬੁੱਢਾ ਸਾਹਿਬ ਦੇ ਕਿਸਾਨਾਂ ਨੇ ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਜ਼ੋਨ ਸਕੱਤਰ ਬਲਜੀਤ ਸਿੰਘ ਝਬਾਲ ਦੀ ਅਗਵਾਈ ਹੇਠ ਉਪ ਮੰਡਲ ਦਫ਼ਤਰ ਝਬਾਲ ਵਿਖੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਲਈ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਸਰਕਾਰੀ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।
ਝਬਾਲ, 4 ਸਤੰਬਰ (ਸੁਖਦੇਵ ਸਿੰਘ)-ਬਿਜਲੀ ਦੇ ਅਣ-ਐਲਾਨੇ ਕੱਟਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬੀੜ ਬੁੱਢਾ ਸਾਹਿਬ ਦੇ ਕਿਸਾਨਾਂ ਨੇ ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਜ਼ੋਨ ਸਕੱਤਰ ਬਲਜੀਤ ਸਿੰਘ ਝਬਾਲ ਦੀ ਅਗਵਾਈ ਹੇਠ ਉਪ ਮੰਡਲ ਦਫ਼ਤਰ ਝਬਾਲ ਵਿਖੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਲਈ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਸਰਕਾਰੀ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਬਿਜਲੀ ਵਿਭਾਗ ਵਲੋਂ 8 ਘੰਟੇ ਦੀ ਬਜਾਇ ਸਿਰਫ 4 ਘੰਟੇ ਟੁੱਟਵੇਂ ਰੂਪ ਵਿਚ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਝੋਨੇ ਦੀ ਫਸਲ ਸੁੱਕਣ ਦੇ ਕੰਢੇ ਪਹੁੰਚ ਗਈ ਹੈ। ਜੇਕਰ ਇਸੇ ਤਰ੍ਹਾਂ ਬਿਜਲੀ ਦੀ ਸਪਲਾਈ ਜਾਰੀ ਰਹੀ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਕਿਸਾਨ ਆਗੂਆਂ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ’ਤੇ ਸੜਕ ਜਾਮ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਓ. ਤਰਫੋਂ ਪੁੱਜੇ ਜੇ.ਈ. ਮਨਦੀਪ ਸਿੰਘ ਨੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਿੱਤੇ ਗਏ ਵਿਸ਼ਵਾਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਕਿਸਾਨ ਆਗੂ ਵੀਰ ਸਿੰਘ, ਕਰਮਜੀਤ ਸਿੰਘ, ਰਾਮ ਸਿੰਘ, ਗੁਰਬੀਰ ਸਿੰਘ, ਗੁਰਮੀਤ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਗੁਰਭੇਜ ਸਿੰਘ, ਹਰਿੰਦਰਪਾਲ ਸਿੰਘ, ਨਿਰਵੈਲ ਸਿੰਘ, ਸਰਵਣ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਅਮਰੀਕ ਸਿੰਘ, ਮੇਜ਼ਰ ਸਿੰਘ, ਗੁਰਭੇਜ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ।