ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗ੍ਰਿਫ਼ਤਾਰ
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਵਲਟੋਹਾ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਸਤੀ ਇੰਸਟਾਗ੍ਰਾਮ ’ਤੇ ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਲਗੋ ਕਲਾਂ ਨਾਲ ਹੋ ਗਈ, ਜਿਸ ਨੇ ਮੈਨੂੰ ਆਪਣੀਆਂ ਗੱਲਾਂ ਵਿਚ ਲੈ ਕੇ ਅਤੇ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਜਬਰ ਜਨਾਹ ਕੀਤਾ ਅਤੇ ਬਾਅਦ ਵਿਚ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਮੇਰੇ ਨਾਲ ਪੈਸਿਆਂ ਦੀ ਵੀ ਠੱਗੀ ਮਾਰੀ ਹੈ।
ਅਜੀਤ ਡੈਸਕ
06-09-2026