13 ਨੂੰ ਗੋਇੰਦਵਾਲ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਹਲਕਾ ਖਡੂਰ ਸਾਹਿਬ ਵਿਚ ਭਾਰੀ ਉਤਸ਼ਾਹ - ਔਲਖ
ਗੋਇੰਦਵਾਲ ਸਾਹਿਬ, 5 ਸਤੰਬਰ (ਸਕੱਤਰ ਸਿੰਘ ਅਟਵਾਲ) ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ , ਅਵਤਾਰ ਸਿੰਘ ਬਿੱਲਾ ਵਲੋਂ ਇਸ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ।
ਗੋਇੰਦਵਾਲ ਸਾਹਿਬ, 5 ਸਤੰਬਰ (ਸਕੱਤਰ ਸਿੰਘ ਅਟਵਾਲ) ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ , ਅਵਤਾਰ ਸਿੰਘ ਬਿੱਲਾ ਵਲੋਂ ਇਸ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ। ਰੈਲੀ ਵਿਚ ਹਲਕਾ ਖਡੂਰ ਸਾਹਿਬ ਸਮੇਤ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਸ਼ਾਮਲ ਹੋਣਗੇ। ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਧਰਤੀ ਇਤਿਹਾਸਕ ਅਤੇ ਧਾਰਮਿਕ ਪੱਖੋਂ ਬਹੁਤ ਮਹੱਤਵਪੂਰਨ ਹੈ ਅਤੇ ਇਸ ਪਵਿੱਤਰ ਧਰਤੀ ’ਤੇ ਹੋਣ ਜਾ ਰਹੀ ਇਹ ਵਿਸ਼ਾਲ ਰੈਲੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪਾਰਟੀ ਦੀ ਭਵਿੱਖੀ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕੇ ਨਾਲ ਸਬੰਧਤ ਮਹੱਤਵਪੂਰਨ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਹੋਣ ਅਤੇ ਕਈ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਬਿੱਲਾ ਨਾਲ ਹਲਕੇ ਦੇ ਲੋਕਾਂ ਦਾ ਲੰਮੇ ਸਮੇਂ ਤੋਂ ਬਣਿਆ ਪਿਆਰ, ਵਿਸ਼ਵਾਸ ਅਤੇ ਮਜ਼ਬੂਤ ਸਾਂਝ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ 13 ਸਤੰਬਰ ਦੀ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਆਖਿਆ ਕਿ ਬੀਬੀ ਰਮਨਦੀਪ ਕੌਰ ਸੇਰੋ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਵਲੋਂ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।। ਉਨ੍ਹਾਂ ਸਮੂਹ ਅਕਾਲੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ।