ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)—ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸੋਨੂੰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੱਲੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਮਹਿਕਮਦੀਪ ਸਿੰਘ ਅਤੇ ਉਸਦਾ ਦੋਸਤ ਸਾਜਨ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮੱਲੀਆ ਮੋਟਰਸਾਈਕਲ ਨੰਬਰ ਪੀ.
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)—ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸੋਨੂੰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੱਲੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਮਹਿਕਮਦੀਪ ਸਿੰਘ ਅਤੇ ਉਸਦਾ ਦੋਸਤ ਸਾਜਨ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮੱਲੀਆ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਪੀ. 2431 ’ਤੇ ਸਵਾਰ ਹੋ ਕੇ ਘਰੋਂ ਗਏ ਸਨ। ਉਸ ਨੂੰ ਫੋਨ ਆਇਆ ਕਿ ਪਿੰਡ ਨੂਰਦੀ ਨਜ਼ਦੀਕ ਮਹਿਕਦੀਪ ਸਿੰਘ ਅਤੇ ਸਾਜਨ ਸਿੰਘ ਦਾ ਕਿਸੇ ਅਣਪਛਾਤੇ ਵਾਹਨ ਚਾਲਕ ਦੀ ਟੱਕਰ ਨਾਲ ਐਕਸੀਡੈਂਟ ਹੋ ਗਿਆ ਹੈ ਤਾਂ ਤੁਰੰਤ ਉਹ ਸਾਜਨ ਸਿੰਘ ਦੇ ਪਰਿਵਾਰ ਨੂੰ ਨਾਲ ਲੈ ਕੇ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਸੜਕ ’ਤੇ ਖੂਨ ਡੁੱਲਾ ਪਿਆ ਸੀ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਪੁਲਿਸ ਵਲੋਂ ਹਸਪਤਾਲ ਲਿਜਾ ਕੇ ਮੁਰਦਾਘਰ ਵਿਚ ਰੱਖਿਆ ਗਿਆ ਸੀ। ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।