ਚੋਣ ਸੇਵਾਵਾਂ ਸੰਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡੀ.ਸੀ.
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.
ਸ
ਸ੍ਰੀ ਰਾਹੁਲ ਜ਼ਿਲ੍ਹਾ ਚੋਣ ਅਫ਼ਸਰ
06-09-2026
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13 ਸਤੰਬਰ ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਸੀ। ਮਿਤੀ 13 ਅਗਸਤ ਤੋੰ 12 ਸਤੰਬਰ ਤੱਕ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ ਅਤੇ ਆਫਲਾਈਨ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਹਿਤ 6 ਸਤੰਬਰ ਐਤਵਾਰ)ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਚੋਣ ਸਬੰਧੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣਗੇ। ਕੈਂਪਾਂ ਦੌਰਾਨ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਐਨ.ਆਰ.ਆਈ ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰ: 6 ਏ, ਪਤਾ ਬਦਲਣ/ਸ਼ਿਫਟ ਜਾਂ ਵੇਰਵਿਆਂ ਵਿਚ ਸੁਧਾਰ ਲਈ: ਫਾਰਮ ਨੰ: 8 ਭਰ ਕੇ ਮੌਕੇ ’ਤੇ ਬੂਥ ਲੈਵਲ ਅਫ਼ਸਰ ਨੂੰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਬੂਥ ਲੈਵਲ ਅਫਸਰ, ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਵੀ ਮੁਹੱਈਆ ਕਰਵਾਉਣਗੇ। ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐਲ.ਓਜ਼ ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਅਤੇ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਨੰਬਰ 1950 (ਟੋਲ ਫਰੀ) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।