06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਅਮਰ ਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

Ad Position 21
repet_subhas-goyals [Copy P29]
ਅਧਿਆਪਕ ਦਿਵਸ ਮੌਕੇ ਗਰੁੱਪ ਆਫ ਗੁਰੂ ਅਮਰਦਾਸ ਸਕੂਲ ਦੇ ਚੇਅਰਮੈਨ ਮਾਸਟਰ ਜਸਪਾਲ ਸਿੰਘ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਜਗਪ੍ਰੀਤ ਕੌਰ ਆਦਿ। ਤਸਵੀਰ–ਸੰਧੂ 06-09-2026
ਮੀਆਂਵਿੰਡ, 5 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ, ਗੀਤ ਅਤੇ ਹੋਰ ਰੰਗਾਂਰੰਗ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ ਸਗੋਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਹੀ ਰਾਹ ਚੁਣਨ, ਚੰਗੇ ਸੰਸਕਾਰ ਅਪਣਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਧਿਆਪਨ ਕੇਵਲ ਇਕ ਕਿੱਤਾ ਨਹੀਂ ਬਲਕਿ ਇਕ ਮਹਾਨ ਜ਼ਿੰਮੇਵਾਰੀ ਹੈ। ਇਕ ਅਧਿਆਪਕ ਆਪਣੇ ਗਿਆਨ, ਮਿਹਨਤ ਅਤੇ ਪਿਆਰ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਆਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਤਰੱਕੀ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਦਿਖਾਈ ਦੇਣ ਵਾਲੀ ਸਫਲਤਾ ਹੀ ਇਕ ਅਧਿਆਪਕ ਲਈ ਸਭ ਤੋਂ ਵੱਡੀ ਖੁਸ਼ੀ ਅਤੇ ਇਨਾਮ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵਲੋਂ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਅਤੇ ਚੰਗੇ ਸਮਾਜ ਦੀ ਨੀਂਹ ਇੱਕ ਸਮਰੱਥ ਅਧਿਆਪਕ ਹੀ ਰੱਖਦਾ ਹੈ। ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ ਅਤੇ ਇਮਾਨਦਾਰੀ ਦੀ ਸਿੱਖਿਆ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਸਮੂਹ ਅਧਿਆਪਕ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਜਿਸ ਲਗਨ ਅਤੇ ਸਮਰਪਣ ਨਾਲ ਕੰਮ ਕਰ ਰਹੇ ਹਨ ਉਹ ਸ਼ਲਾਘਾਯੋਗ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾਂ ਕਰਦਿਆਂ ਕਿਹਾ ਕਿ ਅਧਿਆਪਕ ਹੀ ਉਹ ਰਾਹ-ਦਰਸ਼ਕ ਹਨ ਜੋ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਫਲਤਾ ਦੀ ਮੰਜ਼ਿਲ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਦੀ ਸਰਕਾਰ ਦੇ ਇਸ਼ਾਰੇ ’ਤੇ ਕੁੱਟਮਾਰ ਦੀ ਨਿੰਦਾ - ਭੁੱਲਰ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24