06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ-ਸੇਖੋਂ

ਪੱਟੀ, 5 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਨਗਰ ਕੌਂਸਲ ਪੱਟੀ ਦੇ ਵਾਰਡ ਨੰਬਰ 8 ਵਿਚ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਕੌਂਸਲਰ ਸੇਖੋਂ ਨੇ ਖ਼ੁਦ ਸਫ਼ਾਈ ਮੁਹਿੰਮ ਵਿਚ ਸ਼ਮੂਲੀਅਤ ਕਰਦਿਆਂ ਸਫ਼ਾਈ ਕਰਮਚਾਰੀਆਂ, ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਵਾਰਡ ਨੂੰ ਸਾਫ਼-ਸੁਥਰਾ ਬਣਾਉਣ ਦਾ ਉਪਰਾਲਾ ਕੀਤਾ।

Ad Position 21
repet_subhas-goyals [Copy P29]
ਵਾਰਡ ਨੰਬਰ 8 ਪੱਟੀ ਵਿਖੇ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਦੌਰਾਨ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ: ਖਹਿਰਾ 06-09-2026
ਪੱਟੀ, 5 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਨਗਰ ਕੌਂਸਲ ਪੱਟੀ ਦੇ ਵਾਰਡ ਨੰਬਰ 8 ਵਿਚ ਕੌਂਸਲਰ ਸੁਖਨਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਕੌਂਸਲਰ ਸੇਖੋਂ ਨੇ ਖ਼ੁਦ ਸਫ਼ਾਈ ਮੁਹਿੰਮ ਵਿਚ ਸ਼ਮੂਲੀਅਤ ਕਰਦਿਆਂ ਸਫ਼ਾਈ ਕਰਮਚਾਰੀਆਂ, ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਵਾਰਡ ਨੂੰ ਸਾਫ਼-ਸੁਥਰਾ ਬਣਾਉਣ ਦਾ ਉਪਰਾਲਾ ਕੀਤਾ। ਇਸ ਮੌਕੇ ਕੌਂਸਲਰ ਸੇਖੋਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀ ਭਾਗੀਦਾਰੀ ਨਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਕੂੜਾ ਸੁੱਟਣ ਵਾਲੀਆਂ ਖੁੱਲ੍ਹੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਇਨ੍ਹਾਂ ਥਾਵਾਂ ’ਤੇ ਮੁੜ ਕੂੜਾ ਨਾ ਸੁੱਟਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੱਟੀ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਕੁਲਬੀਰ ਸਿੰਘ, ਲਾਲ ਸੇਖੋਂ, ਰਸ਼ਪਾਲ ਸਿੰਘ, ਹਰਜੀਤ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀਆਂ ਨੇ ਵੀ ਸਫ਼ਾਈ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਅਕਾਲੀ ਦਲ ਦੀ ਸਰਕਾਰ ਬਣਨੀ ਪੰਜਾਬ ’ਚ ਲਗਪਗ ਯਕੀਨੀ-ਸਰਪੰਚ ਨਰਿੰਦਰ ਸਿੰਘ ਕਲਸੀਆਂ ਅਗਲੀ ਖ਼ਬਰ ਡਾ. ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ
Ad Position 24