06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਅਮਰਜੀਤ ਸਿੰਘ ਨੇ ਪਿੰਡ ਜਮਸਤਪੁਰ ਰੋਡ ਤਰਨ ਤਾਰਨ ਵਿਖੇ ਨਾਕਾਬੰਦੀ ਦੌਰਾਨ ਗਗਨਦੀਪ ਸਿੰਘ ਪੁੱਤਰ ਲੇਟ ਚੰਦ ਸਿੰਘ ਵਾਸੀ ਚੋਹਲਾ ਸਾਹਿਬ, ਗੁਰਸੁਖਦੇਵ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਪੱਟੀ, ਹਰਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪੰਡੋਰੀ ਰਣ ਸਿੰਘ, ਰੁਪਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਅਫੀਮ, 1500 ਰੁਪਏ ਦੀ ਡਰੱਗ ਮਨੀ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਗਸ਼ਤ ਦੌਰਾਨ ਹੰਸਰਾਜ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਲੁਧਿਆਣਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਖਹਿਰਾ ਪੈਲੇਸ ਪੱਖੋਪੁਰ ਤੋਂ ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ, ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੋਹਲਾ ਸਾਹਿਬ, ਲਵਪ੍ਰੀ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਰਮੂੰਵਾਲਾ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 5 ਗ੍ਰਾਮ 80 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਸਾਹਬ ਸਿੰਘ ਵਾਸੀ ਪਿੰਡ ਬੁੱਘਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਖਡੂਰ ਸਾਹਿਬ ਨੂੰ 40 ਗ੍ਰਾਮ ਹੈਰੋਇਨ ਅਤੇ 1150 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਗੇਟ ਮਨਿਆਲਾ ਤੋਂ ਲਵਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕੱਚਾ ਪੱਕਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਮਾਮਲਾ ਦਰਜ ਅਗਲੀ ਖ਼ਬਰ ਬੀ.ਐੱਡ ਅਧਿਆਪਕ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੇ ਪਿਤਾ ਭਗਵਾਨ ਸਿੰਘ ਦਾ ਦਿਹਾਂਤ
Ad Position 24