06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਮੇਲੇ ਸੰਬੰਧੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਹਿਮ ਮੀਟਿੰਗ

ਖਡੂਰ ਸਾਹਿਬ, 5 ਸਤੰਬਰ (ਰਸ਼ਪਾਲ ਸਿੰਘ ਕੁਲਾਰ)– ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਮੇਲਿਆਂ ਦੇ ਸਬੰਧ ਵਿਚ ਖਡੂਰ ਸਾਹਿਬ ਪਿੰਡ ਦੇ ਪਾਰਟੀ ਵਰਕਰਾਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਮੇਲਿਆਂ ਸਬੰਧੀ ਪਾਰਟੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਖਡੂਰ ਸਾਹਿਬ, 5 ਸਤੰਬਰ (ਰਸ਼ਪਾਲ ਸਿੰਘ ਕੁਲਾਰ)– ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਮੇਲਿਆਂ ਦੇ ਸਬੰਧ ਵਿਚ ਖਡੂਰ ਸਾਹਿਬ ਪਿੰਡ ਦੇ ਪਾਰਟੀ ਵਰਕਰਾਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਮੇਲਿਆਂ ਸਬੰਧੀ ਪਾਰਟੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੱਜ ਗੰਭੀਰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਚੁਣੌਤੀਆਂ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਵਿਰੋਧ ਵਿਚ ਅੱਜ ਨਹੀਂ ਤਾਂ ਕੱਲ੍ਹ ਹਰ ਪੰਜਾਬੀ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਹੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ, ਕਿਸਾਨੀ, ਵਪਾਰ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਲੋਕਾਂ ਨੂੰ ਜਾਗਰੂਕ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਭਾਈ ਖਾਲਸਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਸਾਨੂੰ ਹੁਣ ਤੋਂ ਹੀ ਜਥੇਬੰਦਕ ਤੌਰ ’ਤੇ ਮਜ਼ਬੂਤ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਹਾਲਾਤਾਂ ਵਿਚ ਸੁਧਾਰ ਲਿਆਉਣ ਲਈ ਆਪਣਾ ਯੋਗਦਾਨ ਪਾਇਆ ਜਾ ਸਕੇ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਵਰਕਰਾਂ ਵਿਚ ਅਰਜਿੰਦਰ ਸਿੰਘ ਹੀਰਾ, ਦਲਜੀਤ ਸਿੰਘ ਨੰਬਰਦਾਰ, ਮਲੂਕ ਸਿੰਘ, ਫੂਲਾ ਸਿੰਘ, ਕਸ਼ਮੀਰ ਸਿੰਘ, ਇਕਬਾਲ ਸਿੰਘ ਚੌਧਰੀ, ਰਛਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਬਲਵੰਤ ਸਿੰਘ,ਲ਼ਖਵਿੰਦਰ ਸਿੰਘ ਖੂਹ ਵਾਲੇ, ਸੁਰਜੀਤ ਸਿੰਘ, ਸੋਨੂੰ, ਪਲਵਿੰਦਰ ਸਿੰਘ, ਜੋਰਾ ਸਿੰਘ, ਹਰਦੇਵ ਸਿੰਘ ਹਾਪੀ, ਗੁਰਜੀਤ ਸਿੰਘ ਗੋਗੀ, ਮਨਜੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਗੁਰਸਾਬ ਸਿੰਘ, ਬਖਸੀਸ਼ ਸਿੰਘ, ਪਾਲ ਸਿੰਘ ਢਾਡੀ, ਸੁਖਦੇਵ ਸਿੰਘ,ਗੁਲਜ਼ਾਰ ਸਿੰਘ, ਬਘੇਲ ਸਿੰਘ, ਮਨਜਿੰਦਰ ਸਿੰਘ ਮੰਨੂੰ, ਰਣਜੀਤ ਸਿੰਘ ਯੂਥ ਪ੍ਰਧਾਨ, ਗੁਰਦੇਵ ਸਿੰਘ ਸ਼ੋਸ਼ਲ ਮੀਡੀਆਂ, ਗੁਰਜੀਤ ਸਿੰਘ, ਅਮਰੀਕ ਸਿੰਘ, ਮਾਸਟਰ ਅਮਨਬੀਰ ਸਿੰਘ, ਅਰਸ਼ਦੀਪ ਸਿੰਘ ਯੂਥ ਪ੍ਰਧਾਨ ਮੁਗਲਚੱਕ ਅਤੇ ਟੀਮ ਅਤੇ ਪਾਰਟੀ ਦੇ ਹੋਰ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗੀਆਂ ਭਾਰੀ ਰੌਣਕਾਂ ਬੱਚਿਆਂ ਵਲੋਂ ਪੇਸ਼ ਕੀਤੀਆਂ ਸੁੰਦਰ... ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ’ਚ ਅਧਿਆਪਕ ਦਿਵਸ ਮਨਾਇਆ
Ad Position 24