ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੱਗੀਆਂ ਭਾਰੀ ਰੌਣਕਾਂ
ਬੱਚਿਆਂ ਵਲੋਂ ਪੇਸ਼ ਕੀਤੀਆਂ ਸੁੰਦਰ ਝਾਕੀਆਂ ਨੇ ਸਭ ਦਾ ਮਨ ਮੋਹਿਆ
ਹਰੀਕੇ ਪੱਤਣ, 5 ਸਤੰਬਰ (ਸੰਜੀਵ ਕੁੰਦਰਾ)–ਕਸਬਾ ਹਰੀਕੇ ਪੱਤਣ ਦੇ ਸ੍ਰੀ ਦੁਰਗਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਬਹੁਤ ਹੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।
ਸ
ਸ੍ਰੀ ਦੁਰਗਾ ਮੰਦਰ ਕਮੇਟੀ ਹਰੀਕੇ ਦੇ ਨਿਰਮਾਣ ਲਈ ਨੂੰ 2 ਲੱਖ ਰੁਪਏ ਦੀ ਰਾਸ਼ੀ ਮੰਦਰ ਕਮੇਟੀ ਨੂੰ ਸੋਪਦੇਂ ਹੋਏ ਸਰਪੰਚ ਇਕਬਾਲ ਸਿੰਘ ਸਿੱਧੂ। ਤਸਵੀਰਾਂ–ਕੁੰਦਰਾ
06-09-2026
ਹਰੀਕੇ ਪੱਤਣ, 5 ਸਤੰਬਰ (ਸੰਜੀਵ ਕੁੰਦਰਾ)–ਕਸਬਾ ਹਰੀਕੇ ਪੱਤਣ ਦੇ ਸ੍ਰੀ ਦੁਰਗਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਬਹੁਤ ਹੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ। ਰਾਤ ਨੂੰ ਕਰਵਾਏ ਗਏ ਸਮਾਗਮ ਦੌਰਾਨ ਮਹਿਲਾਵਾਂ ਨੇ ਕ੍ਰਿਸ਼ਨ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਉਪਰੰਤ ਬੱਚਿਆਂ ਨੂੰ ਸੁੰਦਰ ਝਾਕੀਆਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਬ੍ਰਹਮਾ ਕੁਮਾਰੀ ਆਸ਼ਰਮ ਹਰੀਕੇ ਦੇ ਸੰਚਾਲਕ ਬੀ ਕੇ ਕਲਪਨਾ, ਸਰਪੰਚ ਇਕਬਾਲ ਸਿੰਘ ਸਿੱਧੂ ਥਾਣਾ ਹਰੀਕੇ ਪੱਤਣ ਦੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿੱਚ ਪਹੁੰਚ ਕੇ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਰੋਣਕਾਂ ਨੂੰ ਵਧਾਇਆ। ਸਮਾਗਮ ਵਿਚ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਝਾਕੀਆਂ ਪੇਸ਼ ਕਰਨ ਵਾਲੇ ਬੱਚਿਆਂ ਨੂੰ ਸ੍ਰੀ ਦੁਰਗਾ ਮੰਦਰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਭਾਸ਼ ਚੰਦਰ ਸਾਮਾ, ਪ੍ਰਧਾਨ ਸੁਨੀਲ ਸ਼ਰਮਾ, ਸਰਿੰਦਰ ਚੌਧਰੀ, ਅਰੁਣ ਕੁਮਾਰ, ਸੁਖਦੇਵ ਚੌਧਰੀ, ਗੁਲਸ਼ਨ ਮਲਹੋਤਰਾ, ਪ੍ਰਸ਼ੋਤਮ ਲਾਲ ਵੇਦੀ, ਪੰਡਤ ਪੁਸ਼ਪ ਸ਼ਰਮਾ, ਪਰਮਜੀਤ ਸਿੰਘ ਕਰੀਰ, ਪ੍ਰਗਟ ਸਿੰਘ, ਮਾਸਟਰ ਇਕਬਾਲ ਸਿੰਘ, ਜੱਜ ਮਲਹੋਤਰਾ , ਰਾਜਵਿੰਦਰ ਸਿੰਘ, ਸੰਦੀਪ ਸਾਮਾ ਅਤੇ ਗੋਰਵ ਤੁੱਲੀ, ਰਾਜੂ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ਸੁੰਦਰ ਝਾਕੀਾਂ ਦੀ ਪੇਸ਼ਕਾਰੀ ਨੂੰ ਿਤਆਰ ਕਰਨ ਵਾਲੀ ਇਸ਼ਾ ਵੇਦੀ ਨੂੰ ਵੀ ਮੰਦਰ ਕਮੇਟੀ ਵਲੋ ਸਨਮਾਨਿਤ ਕੀਤਾ ਗਿਆ।