06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਨੇ ਪਿੰਡ ਸੋਹਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਝਬਾਲ, 5 ਸਤੰਬਰ (ਸੁਖਦੇਵ ਸਿੰਘ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੈਣ ਭਗਤ ਸੋਹਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸੰਗਤਾਂ ਅਤੇ ਐਨ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਝਬਾਲ, 5 ਸਤੰਬਰ (ਸੁਖਦੇਵ ਸਿੰਘ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੈਣ ਭਗਤ ਸੋਹਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸੰਗਤਾਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪੰਜਵਾਂ ਸਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ 13 ਸਕੂਲਾਂ ਦੀਆਂ ਟੀਮਾਂ ਵਿਚਕਾਰ ਸਵਾਲ ਜਵਾਬ ਅਤੇ 15 ਸਕੂਲਾਂ ਦੇ ਬੱਚਿਆਂ ਵਿਚਕਾਰ ਦਸਤਾਰ, ਦੁਮਾਲਾ ਮੁਕਾਬਲੇ ਕਰਵਾਏ ਗਏ। ਸਵਾਲ ਜਵਾਬ ਮੁਕਾਬਲਿਆਂ ਵਿਚੋਂ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੋਬਲੀਆ, ਖਾਲਸਾ ਸੀਨੀਅਰ ਸੈਕੈਡਰੀ ਸਕੂਲ ਬੀੜ ਸਾਹਿਬ, ਸ੍ਰੀ ਗੁਰੂ ਹਰਗੋਬਿੰਦ ਖਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਨੇ ਪਹਿਲਾਂ, ਸ਼ਿਵਾਲਿਕ ਪਬਲਿਕ ਸਕੂਲ ਝਬਾਲ ਨੇ ਦੂਜਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਕ੍ਰਮਵਾਰ 3100, 2500, 2100 ਅਤੇ ਬਾਕੀ ਸਾਰੀਆਂ ਟੀਮਾਂ ਨੂੰ 600 ਰੁਪਏ ਨਗਦ ਰਾਸ਼ੀ ਅਤੇ ਸ਼ੀਲਡਾਂ ਦੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪਾਂ ਦੇ ਜੇਤੂ ਬੱਚਿਆਂ ਨੂੰ ਦਸਤਾਰਾਂ ਅਤੇ ਸ਼ੀਲਡਾਂ ਦੇ ਨਾਲ ਸਨਮਾਨਿਤ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਉਚੇਚੇ ਤੌਰ ’ਤੇ ਪੁੱਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਪ੍ਰੋ. ਸੁਖਵਿੰਦਰ ਸਿੰਘ ਦਦੇਹਰ, ਵਾਈਸ ਪ੍ਰਿੰਸੀਪਲ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਦੇ ਕਮੇਟੀ ਮੈਂਬਰ ਗੁਰਬੀਰ ਸਿੰਘ ਢਿੱਲੋਂ ਨੇ ਸੁਸਾਇਟੀ ਵਲੋਂ ਕੀਤੇ ਗਏ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਸੁਸਾਇਟੀ ਵਲੋਂ ਮਾਝੇ, ਮਾਲਵੇ ਅਤੇ ਦੁਆਬੇ ਵਿਚ ਲਗਾਤਾਰ ਕਰਵਾਏ ਜਾ ਰਹੇ ਸਮਾਗਮਾਂ ਸਦਕਾ ਬੱਚਿਆਂ ਅੰਦਰ ਵੱਡਾ ਬਦਲਾਅ ਨਜ਼ਰ ਆ ਰਿਹਾ ਹੈ। ਬੱਚੇ ਆਪਣੀ ਮਹਾਨ ਵਿਰਾਸਤ ਤੋਂ ਜਾਣੂੰ ਹੋ ਰਹੇ ਹਨ ਅਤੇ ਗੁਰਬਾਣੀ ਨਾਲ ਜੁੜ ਰਹੇ ਹਨ। ਇਸ ਮੌਕੇ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਸੇਵਾਵਾਂ ਨਿਭਾ ਰਹੀਆਂ ਸੰਸਥਾਵਾਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਜੀਤ ਸਿੰਘ ਆਜ਼ਾਦ, ਸਹਿਜ ਪਾਠ ਸੇਵਾ ਸੁਸਾਇਟੀ ਅੰਮ੍ਰਿਤਸਰ ਦੇ ਭਾਈ ਦਿਲਬਾਗ ਸਿੰਘ, ਮਨੁੱਖਤਾ ਦੀ ਸੇਵਾ ਖੂਨਦਾਨ ਕਮੇਟੀ ਪੱਟੀ ਦੇ ਸੁਖਬੀਰ ਸਿੰਘ, ਭਾਈ ਗੁਰਦੇਵ ਸਿੰਘ, ਸਰਬਜੀਤ ਸਿੰਘ, ਮਾ. ਗੁਰਵਿੰਦਰ ਸਿੰਘ, ਮਲਕੀਤ ਸਿੰਘ, ਭਾਈ ਸਤਨਾਮ ਸਿੰਘ ਚੰਦੜ, ਭਾਈ ਪਰਗਟ ਸਿੰਘ ਮੁਦਕੀ ਅਤੇ ਪ੍ਰਭ ਆਸਰਾ ਸੰਸਥਾ ਕੁਰਾਲੀ ਤੋਂ ਭਾਈ ਸਮਸ਼ੇਰ ਸਿੰਘ ਨੂੰ ਉੱਜਲ ਦੀਦਾਰ ਨਿਰਮਲ ਬੁੱਧ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ, ਪ੍ਰੋ. ਸੁਖਵਿੰਦਰ ਸਿੰਘ ਦਦੇਹਰ ਅਤੇ ਭਾਈ ਜਗਜੀਤ ਸਿੰਘ ਅਹਿਮਦਪੁਰ, ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਨਿੰਦਰਪਾਲ ਸਿੰਘ ਮਖੂ, ਵਜ਼ੀਰ ਸਿੰਘ ਆਸਲ, ਹਰਮਨਦੀਪ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਪਰਮਜੀਤ ਸਿੰਘ ਝਬਾਲ ਤੋਂ ਇਲਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸ਼ੈਡੀ ਅਤੇ ਮੁੱਖ ਬੁਲਾਰੇ ਸੁਖਵਿੰਦਰ ਸਿੰਘ ਖਾਲੜਾ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ । ਸੁਸਾਇਟੀ ਦੇ ਸਮੂਹ ਸੇਵਾਦਾਰਾ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਸਕੂਲਾਂ ਦੇ ਪ੍ਰਿੰਸੀਪਲ ,ਅਧਿਆਪਕ , ਸਿੱਖ ਸੰਸਥਾਵਾਂ ਦੇ ਸਮੂਹ ਅਹੁਦੇਦਾਰ, ਸਿੱਖ ਪ੍ਰਚਾਰਕਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਦੇ 99ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਅਧਿਆਪਕ ਅਰੁਣ ਕੁਮਾਰ ਸ਼ਰਮਾ ਦੀ ਸਟੇਟ ਐਵਾਰਡ ਲਈ ਚੋਣ
Ad Position 24