06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਤ ਬਾਬਾ ਤਾਰਾ ਸਿੰਘ ਦੇ 99ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸਰਹਾਲੀ ਸਾਹਿਬ, 5 ਸਤੰਬਰ (ਹਰਿੰਦਰ ਸਿੰਘ)—ਦਲ ਬਾਬਾ ਰਾਮ ਸਿੰਘ ਜਥੇਬੰਦੀ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਯੁੱਗ ਪੁਰਸ਼, ਨਾਮ ਦੇ ਰਸੀਏ ਅਤੇ ਸੇਵਾ ਦੇ ਪੁੰਜ ਸੰਤ ਬਾਬਾ ਤਾਰਾ ਸਿੰਘ ਜੀ ਦੇ 99ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਤਾਰਾ ਸਿੰਘ ਜੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸੰਤ ਬਾਬਾ ਤਾਰਾ ਸਿੰਘ ਜੀ ਦੇ ਸੇਵਾ-ਭਰਪੂਰ ਜੀਵਨ ’ਤੇ ਚਾਨਣਾ ਪਾਇਆ।

Ad Position 21
repet_subhas-goyals [Copy P29]
ਸੰਤ ਬਾਬਾ ਤਾਰਾ ਸਿੰਘ ਜੀ ਦੇ 99ਵੇਂ ਜਨਮ ਦਿਹਾੜੇ ਨੁੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼। ਤਸਵੀਰ: ਹੁੰਦਲ 06-09-2026
ਸਰਹਾਲੀ ਸਾਹਿਬ, 5 ਸਤੰਬਰ (ਹਰਿੰਦਰ ਸਿੰਘ)—ਦਲ ਬਾਬਾ ਰਾਮ ਸਿੰਘ ਜਥੇਬੰਦੀ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਯੁੱਗ ਪੁਰਸ਼, ਨਾਮ ਦੇ ਰਸੀਏ ਅਤੇ ਸੇਵਾ ਦੇ ਪੁੰਜ ਸੰਤ ਬਾਬਾ ਤਾਰਾ ਸਿੰਘ ਜੀ ਦੇ 99ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਤਾਰਾ ਸਿੰਘ ਜੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸੰਤ ਬਾਬਾ ਤਾਰਾ ਸਿੰਘ ਜੀ ਦੇ ਸੇਵਾ-ਭਰਪੂਰ ਜੀਵਨ ’ਤੇ ਚਾਨਣਾ ਪਾਇਆ। ਬੁਲਾਰਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਾਮ-ਸਿਮਰਨ ਕਰਨ ਅਤੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਨੂੰ ਜੀਵਨ ਦਾ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ। ਗੁਰਬਾਣੀ ਕੀਰਤਨ ਦੀ ਹਾਜ਼ਰੀ ਭਾਈ ਤਸਬੀਰ ਸਿੰਘ, ਭਾਈ ਮੰਗਤ ਸਿੰਘ ਝਾੜ ਸਾਹਿਬ ਵਾਲਿਆਂ ਅਤੇ ਭਾਈ ਜੋਬਨਪ੍ਰੀਤ ਸਿੰਘ ਸਰਹਾਲੀ ਵਾਲਿਆਂ ਨੇ ਭਰੀ। ਰਾਗੀ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਗੁਰੂ-ਚਰਨਾਂ ਨਾਲ ਜੋੜਿਆ ਗਿਆ। ਇਸੇ ਤਰ੍ਹਾਂ ਇੰਟਰਨੈਸ਼ਨਲ ਕਵੀਸ਼ਰ ਜਥਾ ਭਾਈ ਮਨਜੀਤ ਸਿੰਘ ਸੋਹੀ ਨੇ ਕਵੀਸ਼ਰੀ ਰਾਹੀਂ ਸਿੱਖ ਇਤਿਹਾਸ ਅਤੇ ਪੰਥਕ ਵਿਰਸੇ ਨੂੰ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਪ੍ਰਦੀਪ ਸਿੰਘ (ਰਾਹਲ ਚਾਹਲ) ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਣ ਦੇ ਨਾਲ ਕਵੀਸ਼ਰੀ ਰਾਹੀਂ ਵੀ ਹਾਜ਼ਰੀ ਭਰੀ। ਅਰਦਾਸ ਕੀਤੀ। ਇਸ ਮੌਕੇ ਸੰਤ ਬਾਬਾ ਤਾਰਾ ਸਿੰਘ ਜੀ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਦਾ ਜਨਮ 19 ਅਗਸਤ 1927 ਨੂੰ ਪਿਤਾ ਬਾਬਾ ਮੰਨਾ ਸਿੰਘ ਅਤੇ ਮਾਤਾ ਮੰਗਲ ਕੌਰ ਦੇ ਗ੍ਰਹਿ ਵਿਖੇ ਹੋਇਆ ਸੀ। ਉਨ੍ਹਾਂ ਨੇ ਆਪਣਾ ਜੀਵਨ ਗੁਰਮਤਿ ਪ੍ਰਚਾਰ, ਨਾਮ-ਸਿਮਰਨ, ਗੁਰੂ ਘਰਾਂ ਦੀ ਕਾਰ ਸੇਵਾ ਅਤੇ ਮਾਨਵਤਾ ਦੀ ਭਲਾਈ ਲਈ ਸਮਰਪਿਤ ਕੀਤਾ। ਅਗਲੇ ਸਾਲ ਆਪ ਜੀ ਦਾ 100 ਸਾਲਾ ਜਨਮ ਸ਼ਤਾਬਦੀ ਦਾ ਸਮਾਗਮ ਸੰਗਤਾਂ ਦੇ ਸਹਿਯੋਗ ਬੜੇ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾਏਗਾ। ਸੰਤ ਬਾਬਾ ਹਾਕਮ ਸਿੰਘ ਨੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸੰਗਤ ਵਿਚ ਦਲ ਬਾਬਾ ਰਾਮ ਸਿੰਘ ਜਥੇਬੰਦੀ ਦੇ ਜਥੇਦਾਰ ਬਾਬਾ ਰਣਜੀਤ ਸਿੰਘ, ਸਰਪੰਚ ਸਾਹਿਬ ਸਿੰਘ, ਸਰਪੰਚ ਬਲਬੀਰ ਸਿੰਘ ਠੱਟਾ, ਬਾਬਾ ਸਰਬਜੀਤ ਸਿੰਘ, ਸੰਪਰਦਾਇ ਸਕੱਤਰ ਹਰਭਜਨ ਸਿੰਘ ਸੰਧੂ, ਜਥੇਦਾਰ ਬਾਬਾ ਬੀਰਾ ਸਿੰਘ, ਸੰਪਰਦਾਇ ਦੇ ਹੈਡ ਗ੍ਰੰਥੀ ਬਾਬਾ ਬਲਦੇਵ ਸਿੰਘ, ਜਥੇਦਾਰ ਹੀਰਾ ਸਿੰਘ, ਜਥੇਦਾਰ ਬਾਬਰ ਸਿੰਘ, ਜਥੇਦਾਰ ਤਰਸੇਮ ਸਿੰਘ, ਲਖਵਿੰਦਰ ਸਿੰਘ, ਅਰਜਨ ਸਿੰਘ ਸੰਧੂ (ਸਮਾਜ ਸੇਵੀ), ਜਗਮੋਹਨ ਸਿੰਘ, ਹਿੰਮਤ ਸਿੰਘ, ਪ੍ਰਿਤਪਾਲ ਸਿੰਘ ਭਾਈ, ਭੁਪਿੰਦਰ ਸਿੰਘ ਭੂਪੀ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਰਫ ਭਾਜਪਾ ਹੀ ਪੰਜਾਬ ਦੇ ਹਾਲਤ ਸੁਧਾਰ ਸਕਦੀ - ਅਨੂਪ ਸਿੰਘ ਭੁੱਲਰ ਅਗਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਨੇ ਪਿੰਡ ਸੋਹਲ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24