ਲਿਟਲ ਫਲਾਵਰ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਪੱਟੀ, 5 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਪੱਟੀ ਵਿਚ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਗੁਬਾਰਿਆਂ ਅਤੇ ਫੁੱਲਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ।
ਪੱਟੀ, 5 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਪੱਟੀ ਵਿਚ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਗੁਬਾਰਿਆਂ ਅਤੇ ਫੁੱਲਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ। ਨੰਨ੍ਹੇ-ਮੁੰਨ੍ਹੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿਚ ਸਜ-ਧਜ ਕੇ ਆਏ, ਜੋ ਬਹੁਤ ਹੀ ਪਿਆਰੇ ਲੱਗ ਰਹੇ ਸਨ। ਬੱਚਿਆਂ ਨੇ ਸੋਹਣੇ ਭਜਨ, ਗੀਤ ਅਤੇ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਮ੍ਰਿਦੁਲਾ ਭਾਰਦਵਾਜ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਤੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸ਼ੁਭੀ ਭਾਰਦਵਾਜ ਨੇ ਵੀ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਬੱਚੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਸਨ ਅਤੇ ਸਾਰਿਆਂ ਨੇ ਖੁਸ਼ੀ-ਖੁਸ਼ੀ ਤਿਉਹਾਰ ਦਾ ਆਨੰਦ ਮਾਣਿਆ।