ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਮੈਡੀਕਲ ਕੈਂਪ
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਅੰ ਲਈ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਡਾ.
ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਅੰ ਲਈ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਡਾ. ਕਿਰਨਬੀਰ ਕੌਰ, ਅਰਸ਼ਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੀ ਟੀਮ ਨੇ ਅਪੋਲੋ ਹਸਪਤਾਲ ਅੰਮ੍ਰਿਤਸਰ ਤੋਂ ਆ ਕੇ ਸ਼ਿਰਕਤ ਕੀਤੀ। ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਦਾ ਐੱਚ.ਬੀ. ਬੁਖਾਰ, ਅੱਖਾਂ, ਨੱਕ ਅਤੇ ਗਲੇ ਦਾ ਫ੍ਰੀ ਚੈੱਕਅੱਪ ਕੀਤਾ। ਡਾਕਟਰਾਂ ਦੀ ਵਿਸ਼ੇਸ਼ ਟੀਮ ਨੇ ਵਿਦਿਆਰਥੀਆਂ ਨੂੰ ਐਕਸੀਡੈਂਟ ਹੋਣ ’ਤੇ ਫਸਟ ਏਡ ਦੇਣ ਦੇ ਗੁਰ ਸਿਖਾਏ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਮਾਹਰ ਡਾਕਟਰਾਂ ਦਾ ਸਕੂਲ ਵਿਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ।