07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ

ਨਵਾਂ ਪਿੰਡ, 6 ਸਤੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ’ਚ ਦੇਸ਼ ਦੇ ਦੂਜੇ ਰਾਸ਼ਟਰਪਤੀ ਤੇ ਮਹਾਨ ਸਿੱਖਿਆ ਸ਼ਾਸਤਰੀ ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਉਤਸ਼ਾਹ ਪੂਰਵਕ ਅਧਿਆਪਕ ਦਿਵਸ ਮਨਾਇਆ ਗਿਆ, ਜਿਸਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨਵਾਂ ਪਿੰਡ, 6 ਸਤੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ’ਚ ਦੇਸ਼ ਦੇ ਦੂਜੇ ਰਾਸ਼ਟਰਪਤੀ ਤੇ ਮਹਾਨ ਸਿੱਖਿਆ ਸ਼ਾਸਤਰੀ ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਉਤਸ਼ਾਹ ਪੂਰਵਕ ਅਧਿਆਪਕ ਦਿਵਸ ਮਨਾਇਆ ਗਿਆ, ਜਿਸਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ। ਇਸ ਮੌਕੇ ਅਧਿਆਪਕਾ ਹਰਪ੍ਰੀਤ ਕੌਰ ਵਲੋਂ ਅਧਿਆਪਕ ਦਿਵਸ ਦੀ ਮਹਾਨਤਾ ਬਾਰੇ ਦੱਸਿਆ ਗਿਆ। 12ਵੀਂ ਜਮਾਤ ਦੀ ਵਿਦਿਆਰਥਣ ਮੁਸਕਾਨਪ੍ਰੀਤ ਕੌਰ ਨੇ ਬੜੇ ਹੀ ਖੂਬਸੂਰਤ ਢੰਗ ਨਾਲ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਅਧਿਆਪਕ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਇਆ । 8ਵੀਂ ਦੀਆਂ ਪ੍ਰਭਨੂਰ ਕੌਰ ਤੇ ਰਮਨੀਕ ਕੌਰ ਨੇ ਅਧਿਆਪਕ ਆਕਾਸ਼ ਕਲਿਆਣੀ ਨਾਲ ਮਿਲ ਕੇ ਖੂਬਸੂਰਤ ਕਵਿਤਾ ਪੇਸ਼ ਕੀਤੀ। 12ਵੀਂ ਜਮਾਤ ਦੇ ਅਧਿਆਪਕ ਬਣੇ ਵਿਦਿਆਰਥੀਆਂ ਨੇ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ। ਇਸ ਮੌਕੇ ਪ੍ਰਿੰ. ਮਨਿੰਦਰ ਕੌਰ ਵਲੋਂ ਕਾਮਰਸ ਅਧਿਆਪਕਾ ਰਾਜਵਿੰਦਰ ਕੌਰ ਨੂੰ ਸਭ ਤੋਂ ਵਧੀਆ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰ. ਮਨਪ੍ਰੀਤ ਕੌਰ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨੇ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਭਰਿਆ ਨਵਾਂ ਜੋਸ਼ - ਹਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਸਿਰਫ਼ ਭਾਜਪਾ ਹੀ ਪੰਜਾਬ ’ਚ ਵਿਕਾਸ ਦੀ ਰਫ਼ਤਾਰ ਤੇਜ਼ ਕਰ ਸਕਦੀ ਹੈ-ਅਜੈ ਕੌਸ਼ਲ ਸੇਠੂ
Ad Position 24