07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੈਰੋਇਨ, ਨਸ਼ੀਲੇ ਕੈਪਸੂਲ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 26 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਸ਼ੀਲੇ ਕੈਪਸੁਲਾਂ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
repet_subhas-goyals [Copy P29]
ਐਸ.ਐਸ.ਪੀ. ਸੁਰਿੰਦਰ ਲਾਂਬਾ 07-09-2026
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਸ਼ੀਲੇ ਕੈਪਸੁਲਾਂ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐਸ.ਆਈ. ਗੁਰਸੇਵਕ ਸਿੰਘ ਨੇ ਗਸ਼ਤ ਦੌਰਾਨ ਪਿੰਡ ਗੰਡੀਵਿੰਡ ਨੇੜ੍ਹੇ ਇੱਟਾਂ ਵਾਲੇ ਭੱਠੇ ਤੋਂ ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਹਵੇਲੀਆਂ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 4 ਗ੍ਰਾਮ 60 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਝਬਾਲ ਦੇ ਏ.ਐਸ.ਆਈ . ਮਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਦਾਣਾ ਮੰਡੀ ਝਬਾਲ ਕੋਲੋਂ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਨਛੱਤਰ ਸਿੰਘ ਵਾਸੀ ਸੋਹਲ ਨਾਮਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਗਸ਼ਤ ਦੌਰਾਨ ਪੁਲ ਸੂਆ ਚੰਬਾ ਕਲਾਂ ਤੋਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ। ਫੜੇ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜੋਗਿੰਦਰ ਸਿੰਘ, ਜਸਮੀਤ ਕੌਰ ਪੁੱਤਰ ਜੋਗਿੰਦਰ ਸਿੰਘ ਵਾਸੀਆਨ ਗਲੀ ਨੰਬਰ 2 ਬਾਠ ਰੋਡ ਤਰਨ ਤਾਰਨ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਏ.ਐਸ.ਆਈ. ਅਮਰਬੀਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਖਡੂਰ ਸਾਹਿਬ ਅਤੇ ਲਖਬੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗੋਇੰਦਵਾਲ ਸਾਹਿਬ ਨਾਮਕ ਦੋ ਵਿਅਕਤੀਆਂ ਨੂੰ ਰੇਲਵੇ ਫਾਟਕ ਕੋਲੋਂ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਨ੍ਹਾਂ ਕੋਲੋਂ 1000 ਰੰਗ ਲਾਲ ਕੈਪਸੁਲ ਬਰਾਮਦ ਕੀਤੇ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਰਜਨ ਸਿੰਘ ਸਾਥੀ ਕਰਮਚਾਰੀਆਂ ਸਮੇਤ ਮੜੀਆਂ ਖਡੂਰ ਸਾਹਿਬ ਪੁੱਜੇ ਤਾਂ ਉਥੇ ਬੈਠੇ ਪੰਜ ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਸਨ। ਜਿੰਨਾਂ ਨੂੰ ਪੁਲਿਸ ਦੀ ਮਦਦ ਨਾਲ ਕਾਬੂ ਕਰਨ ’ਤੇ ਉਨ੍ਹਾਂ ਕੋਲੋਂ ਇਕ ਪੰਨੀ ਪਾਈਪ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਏ। ਫੜੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਪੱਤੀ ਗੁਰਮੁਖ ਕੀ ਖਡੂਰ ਸਾਹਿਬ, ਜਸਪਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪੱਤੀ ਲੰਮਿਆਂ ਦੀ ਖਡੂਰ ਸਾਹਿਬ, ਅੰਗਰੇਜ ਸਿੰਘ ਪੁੱਤਰ ਸਤਨਾਮ ਸਿੰਘ ਪੱਤੀ ਲੰਮਿਆਂ ਦੀ ਖਡੂਰ ਸਾਹਿਬ, ਨਿਸ਼ਾਨ ਸਿੰਘ ਪੁੱਤਰ ਸਰਬਜੀਤ ਸਿੰਘ, ਗਗਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਤੀ ਗਿੱਲਾਂ ਦੀ ਪਿੰਡ ਮੁਗਲਾਣੀ ਵਜੋਂ ਹੋਈ। ਥਾਣਾ ਵਲਟੋਹਾ ਦੇ ਏ.ਐਸ.ਆਈ. ਵਰਿਆਮ ਸਿੰਘ ਨੇ ਗਸ਼ਤ ਦੌਰਾਨ ਟੀ. ਪੁਆਇੰਟ ਵਲਟੋਹਾ ਤੋਂ ਤਿੰਨ ਵਿਅਕਤੀਆਂ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਅਜੀਤ ਸਿੰਘ ਵਾਸੀ ਵਲਟੋਹਾ, ਦਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਬਚਨ ਸਿੰਘ ਵਾਸੀ ਚੀਮਾ ਖੁਰਦ ਅਤੇ ਜਸਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸੁਰ ਸਿੰਘ ਨੂੰ ਸ਼ੱਕ ਦੇ ਅਧਾਂਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਗਸ਼ਤ ਦੌਰਾਨ ਚੌਂਕ ਸੂਰਵਿੰਡ ਤੋਂ ਕੱਚਾ ਪੱਕਾ ਵਿਖੇ ਬਣੀ ਬਾਬੇ ਦੀ ਜਗ੍ਹਾ ਨਜ਼ਦੀਕ ਝਾੜੀਆਂ ਵਿਚ ਹੈਰੋਇਨ ਦਾ ਸੇਵਨ ਕਰ ਰਹੇ ਤਿੰਨ ਵਿਅਕਤੀਆਂ, ਜਿੰਨਾਂ ਵਿਚ ਬਲਬੀਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮਨਿਹਾਲਾ, ਦਿਲਬਾਗ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕੁੱਲਾ, ਸੁਖਚੈਨ ਸਿੰਘ ਪੁੱਤਰ ਭੱਜਾ ਸਿੰਘ ਵਾਸੀ ਪ੍ਰਿੰਗੜੀ ਨਾਮਕ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ, ਇਕ 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਅਤੇ ਇਕ ਸਿਲਵਰ ਪੰਨੀ ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਅਤੇ ਧੂੰਏਂ ਨਾਲ ਕਾਲੀ ਹੋਈ ਬਰਾਮਦ ਹੋਈ। ਥਾਣਾ ਸਿਟੀ ਪੱਟੀ ਦੇ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਗਸ਼ਤ ਦੌਰਾਨ ਇਲਾਕੇ ਵਿਚ ਹਾਜ਼ਰ ਸਨ ਤਾਂ ਉਨ੍ਹਾਂ ਨੇ ਅਕਾਸ਼ਦੀਪ ਸਿੰਘ ਉਰਫ਼ ਬਿੱਲਾ ਪੁੱਤਰ ਬੂਟਾ ਸਿੰਘ ਵਾਸੀ ਮਨਿਹਾਲਾ ਜੈ ਸਿੰਘ ਅਤੇ ਅੰਮ੍ਰਿਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਆਸਲ ਰੋਡ ਭੱਠਾ ਪੱਟੀ, ਜੋ ਕਿ ਹੈਰੋਇਨ ਦਾ ਸੇਵਨ ਕਰ ਰਹੇ ਸਨ, ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਵਾਲੇ ਨੋਟ ਦੀ ਬਣੀ ਹੋਈ ਪਾਈਪ ਬਰਾਮਦ ਕੀਤੀ। ਥਾਣਾ ਸਰਹਾਲੀ ਦੇ ਸਬ ਇੰਸਪੈਕਟਰ ਰੋਹਾਨ ਸਿੰਘ ਗਸ਼ਤ ਕਰਦੇ ਹੋਏ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ, ਜਿੰਨਾਂ ਨੇ ਪੁਲਿਸ ਨੂੰ ਵੇਖ ਕੇ ਆਪਣੀ-ਆਪਣੀ ਪੈਂਟ ਦੀ ਜੇਬ ਵਿਚੋਂ ਮੋਮੀ ਲਿਫਾਫੇ ਸੁੱਟ ਦਿੱਤੇ ਸਨ। ਪੁਲਿਸ ਵਲੋਂ ਉਨ੍ਹਾਂ ਵਲੋਂ ਸੁੱਟੇ ਲਿਫਾਫਿਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿਚੋਂ 4-4 ਗ੍ਰਾਮ ਕੁੱਲ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਦਿਆਲ ਸਿੰਘ ਉਰਫ ਬੱਗੋ ਪੁੱਤਰ ਜੋਗਿੰਦਰ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਅਤੇ ਟਹਿਲ ਸਿੰਘ ਉਰਫ਼ ਟਹਿਲਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬਨਵਾਲੀਪੁਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਸਬ ਇੰਸਪੈਕਟਰ ਵਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜ੍ਹੇ ਰੇਲਵੇ ਫਾਟਕ ਟੀ ਪੁਆਇੰਟ ਚੀਮਾ ਕਲਾਂ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਸਾਹਮਣੇ ਤੋਂ ਆਉਂਦਾ ਇਕ ਨੌਜਵਾਨ ਦਿਖਾਈ ਦਿੱਤਾ, ਜਿਸ ਨੇ ਆਪਣੀ ਜੇਬ ਵਿਚੋਂ ਮੋਮੀ ਲਿਫਾਫਾ ਕੱਢ ਕੇ ਬਾਹਰ ਸੁੱਟ ਦਿੱਤਾ। ਪੁਲਿਸ ਪਾਰਟੀ ਨੂੰ ਸ਼ੱਕ ਪੈਣ ’ਤੇ ਜਦ ਉਕਤ ਨੌਜਵਾਨ ਨੂੰ ਕਾਬੂ ਕਰਕੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਏ। ਫੜੇ ਗਏ ਨੌਜਵਾਨ ਦੀ ਪਛਾਣ ਅਰਜਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਾਰਡ ਨੰਬਰ 13 ਪੱਟੀ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਕੁਲਵਿੰਦਰਪਾਲ ਸਿੰਘ ਨੇ ਦਾਣਾ ਮੰਡੀ ਘਰਿਆਲਾ ਨੇੜਿਓਂ ਭੁਪਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜੋਧ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਇਕ ਨੋਟ, ਇਕ ਸਿਲਵਰ ਪੰਨੀ, ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਅਤੇ ਧੂੰਏਂ ਨਾਲ ਕਾਲੀ ਹੋਈ ਸੀ ਬਰਾਮਦ ਕੀਤੇ। ਥਾਣਾ ਹਰੀਕੇ ਦੇ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਨਹਿਰੀ ਵਿਭਾਗ ਕੁਆਟਰਾਂ ਕੋਲੋਂ ਰਵਿੰਦਰ ਸਿੰਘ ਉਰਫ਼ ਪਿੰਦੂ ਪੁੱਤਰ ਕੁਲਵੰਤ ਸਿੰਘ ਵਾਸੀ ਮਰੜ ਰੋਡ ਨੇੜੇ੍ਹ ਚਰਚ ਨਾਮਕ ਵਿਅਕਤੀ, ਜੋ ਕਿ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਪਾਸੋਂ 1 ਸਿਲਵਰ ਪੇਪਰ ਦੀ ਬਣਾਈ ਪੰਨੀ, ਇਕ ਲਾਈਟਰ ਅਤੇ ਇਕ 10 ਰੁਪਏ ਦੇ ਨੋਟ ਦੀ ਬਣਾਈ ਪਾਈਪ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹਰਪ੍ਰੀਤ ਸਿੰਘ ਨੇ ਮੁਖਬਰ ਦੀ ਇਤਲਾਹ ’ਤੇ ਸ਼ਿੰਦਰ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਜਹਾਂਗੀਰ ਕਲੋਨੀਆਂ ਗੋਇੰਦਵਾਲ ਸਾਹਿਬ, ਜੋ ਕਿ ਪਿੰਡ ਰਸੂਲਪੁਰ ਦੀਆਂ ਮੜੀਆਂ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਸੀ, ਨੂੰ 6750 ਮਿ.ਲੀ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀ ਬਾਅਦ ਵਿਚ ਜਮਾਨਤ ’ਤੇ ਰਿਹਾਅ ਹੋ ਗਿਆ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਸਰਕਾਰੀ ਸਕੂਲ ਕੈਰੋਂ ਦੇ ਨੇੜਿਓਂ ਦਿਲਬਾਗ ਸਿੰਘ ਪੁੱਤਰ ਚਰਨ ਸਿੰਘ ਵਾਸੀ ਸਕੂਲ ਵਾਲੀ ਵਸਤੀ ਕੈਰੋਂ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐਸ.ਆਈ. ਸ਼ਿੰਗਾਰਾ ਸਿੰਘ ਨੇ ਮੁਖਬਰ ਦੀ ਇਤਲਾਹ ’ਤੇ ਅਮਰੀਕ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਾਸਰਕੇ ਦੇ ਘਰ ਛਾਪਾਮਾਰੀ ਕਰਕੇ ਉਥੋਂ ਇਕ ਚਾਲੂ ਭੱਠੀ, 15 ਕਿੱਲੋ ਲਾਹਣ, 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਅਮਰੀਕ ਸਿੰਘ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਜ਼ਬਰਦਸਤੀ ਕਰਨ ’ਤੇ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਬਾਬਾ ਬਲਵਿੰਦਰ ਸਿੰਘ ਕੋਲੋਂ ਅਸ਼ੀਰਵਾਦ ਲਿਆ
Ad Position 24