07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਰੋਲ ਆਬਜ਼ਰਵਰ ਰਾਹੁਲ ਭੰਡਾਰੀ, ਨਾਲ ਡਿਪਟੀ ਕਮਿਸ਼ਨਰ ਰਾਹੁਲ ਅਤੇ ਹੋਰ ਅਧਿਕਾਰੀ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ-ਰਾਹੁਲ ਭੰਡਾਰੀ ਰੋਲ ਅਬਜ਼ਰਵਰ ਵਲੋਂ ਅਧਿਕਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)-ਸੀਨੀਅਰ ਆਈ. ਏ.

Ad Position 21
repet_subhas-goyals [Copy P29]
ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਕਰਦੇ ਹੋਏ ਰੋਲ ਅਬਜ਼ਰਵਰ ਰਾਹੁਲ ਭੰਡਾਰੀ। ਤਸਵੀਰਾਂ: ਲਵਲੀ 07-09-2026
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)-ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਿੱਤ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਸੰਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵਲੋਂ ਐਤਵਾਰ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਹੁਲ ਭੰਡਾਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਤਰਨ ਤਾਰਨ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ, ਵੋਟਰ ਸੂਚੀ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡਰਾਫਟ ਵੋਟਰ ਸੂਚੀ ਵਿਚੋਂ ਬਾਹਰ ਰਹਿ ਗਿਆ ਹੈ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵਲੋਂ ਨਿਰਧਾਰਤ ਫਾਰਮ ਭਰਕੇ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੇ ਆਪਣੇ ਬੀ.ਐਲ.ਓ. ਨਾਲ 12 ਸਤੰਬਰ 2026 ਤੱਕ ਸੰਪਰਕ ਕਰ ਸਕਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸੰਬੰਧੀ ਸਕੂਲਾਂ-ਕਾਲਜਾਂ ਦੇ ਯੋਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਨੂੰ ਸ਼ੁੱਧ ਅਤੇ ਤਰੁੱਟੀ-ਰਹਿਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਤੋਂ ਵਡਮੁੱਲੇ ਸੁਝਾਅ ਵੀ ਲਏ। ਰੋਲ ਆਬਜ਼ਰਵਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਨਾਗਰਿਕ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਲਈ ਯੋਗ ਹੈ, ਉਹ 12 ਸਤੰਬਰ 2026 ਤੱਕ ਫਾਰਮ ਨੰਬਰ 6 ਦੇ ਨਾਲ ਘੋਸ਼ਣਾ ਪੱਤਰ ਜਮ੍ਹਾਂ ਕਰਵਾ ਸਕਦਾ ਹੈ। ਇਸੇ ਤਰ੍ਹਾਂ ਫਾਰਮ 6 ਏ. (ਐਨ.ਆਰ.ਆਈ. ਵੋਟਰਾਂ ਦੀ ਰਜਿਸਟ੍ਰੇਸ਼ਨ ਲਈ), ਫਾਰਮ 7 (ਨਾਮ ਕਟਵਾਉਣ ਲਈ) ਅਤੇ ਫਾਰਮ 8 (ਸੋਧ ਅਤੇ ਇਕ ਸਥਾਨ ਤੋਂ ਦੂਜੇ ਸਥਾਨ ’ਤੇ ਤਬਦੀਲੀ ਲਈ) ਵੀ ਉਕਤ ਸਮੇਂ ਦੌਰਾਨ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪ੍ਰਾਪਤ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਸਹੂਲਤ ਅਨੁਸਾਰ ਇਹ ਫਾਰਮ ਆਨਲਾਈਨ ਜਾਂ ਮੋਬਾਈਲ ਐਪ ’ਤੇ ਵੀ ਭਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪ ਨਾ ਹੋਣ ਵਾਲੇ ਅਤੇ ਅਨਾਮਲੀਜ਼ (ਕਮੀਆਂ-ਪੇਸ਼ੀਆਂ) ਵਾਲੇ ਵੋਟਰਾਂ ਨੂੰ 13 ਅਗਸਤ 2026 ਤੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਬੀ.ਐਲ.ਓਜ਼ ਵਲੋਂ ਦਸਤਾਵੇਜ਼ ਵੀ ਇਕੱਤਰ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨੋਟਿਸਾਂ ਦੀ ਸੁਣਵਾਈ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਾਰੇ ਨੋਟਿਸਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿਚ ਐਸ.ਆਈ.ਆਰ. ਸੰਬੰਧੀ ਚੱਲ ਰਹੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਕੰਮ ਵਿਚ ਲੱਗੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਬਾਰੇ ਜਾਣਕਾਰੀ ਰੋਲ ਅਬਜ਼ਰਵਰ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ.ਆਰ. ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਸਮੂਹ ਸਹਾਇਕ ਚੋਣਕਾਰ ਰਿਟਰਨਿੰਗ ਅਫਸਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁੰਮਾਇੰਦੇ ਮੌਜੂਦ ਸਨ। ਇਸ ਦੌਰਾਨ ਰੋਲ ਅਬਜ਼ਰਵਰ ਰਾਹੁਲ ਭੰਡਾਰੀ ਵਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਐਸ.ਆਈ.ਆਰ. ਸੰਬੰਧੀ ਲੱਗੇ ਵਿਸ਼ੇਸ਼ ਕੈਂਪਾਂ ਦਾ ਵੀ ਕੀਤਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵਿਧਾਨ ਸਭਾ ਹਲਕਾ-24 ਖਡੂਰ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਵਿਖੇ ਬੂਥ ਨੰਬਰ 47 ਤੇ 48, ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਵਿਖੇ ਬੂਥ ਨੰਬਰ 53 ਤੇ 54, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਤਿਆਬਾਦ ਦੇ ਬੂਥ ਨੰਬਰ 145, 146 ਤੇ 147 ਅਤੇ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਬੂਥ ਨੰਬਰ 156, 157, 158 ਅਤੇ 159 ਦਾ ਬਾਰੀ ਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸੰਬੰਧਿਤ ਬੀ.ਐਲ.ਓਜ਼ ਵਲੋਂ ਦਿੱਤੀਆਂ ਜਾ ਰਹੀਆਂ ਚੋਣ ਸੇਵਾਵਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਮਸਲਿਆਂ ਦਾ ਇੰਚਾਰਜ ਨਿਯੁਕਤ ਕਰਨ ’ਤੇ ਕਰਨ ਬੁਰਜ ਨੇ ਕੀਤਾ ਸਵਾਗਤ
Ad Position 24