07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਮਨਾਇਆ

ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਅਧਿਆਪਕਾਂ ਦੇ ਸਨਮਾਨ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪੱਟੀ, 6 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਅਧਿਆਪਕਾਂ ਦੇ ਸਨਮਾਨ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਡਾਇਰੈਕਟਰ ਸ਼੍ਰੀਮਤੀ ਸ਼ੁਭਿ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ, ਮਨੋਰੰਜਕ ਗਤੀਵਿਧੀਆਂ ਅਤੇ ਗੇਮਜ਼ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਅਧਿਆਪਕਾਂ ਨੂੰ ਵੀ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਰਾਸ਼ਬੀਰ ਕੌਰ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਅਧਿਆਪਕਾਂ ਦੇ ਜੀਵਨ ਵਿਚ ਯੋਗਦਾਨ ਨੂੰ ਦਰਸਾਉਂਦਾ ਭਾਸ਼ਣ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਆਪਣੇ ਭਾਸ਼ਣ ਰਾਹੀਂ ਅਧਿਆਪਕ ਨੂੰ ਵਿਦਿਆਰਥੀ ਦੇ ਜੀਵਨ ਦਾ ਮਾਰਗਦਰਸ਼ਕ ਅਤੇ ਸਮਾਜ ਦੇ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਸ਼ਖ਼ਸੀਅਤ ਦੱਸਿਆ। ਇਸੇ ਤਰ੍ਹਾਂ ਗੁਰਪ੍ਰੀਤ ਕੌਰ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੁੰਦਰ ਕਵਿਤਾ ਪੇਸ਼ ਕੀਤੀ ਗਈ। ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਪ੍ਰਦਾਨ ਕਰਨ ਵਾਲਾ ਨਹੀਂ ਹੁੰਦਾ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਸੋਚ ਦੇ ਵਿਕਾਸ ਅਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਿੱਖੀਵਿੰਡ ਤੋਂ ਧਰਮਸ਼ਾਲਾ ਵਾਇਆ ਚਿੰਤਪੂਰਨੀ ਜਵਾਲਾ ਜੀ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇ - ਸ਼ਾਂਤੀ ਪ੍ਰਸਾਦ ਸ਼ਰਮਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24