08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖ਼ੇ ਪੋਸ਼ਟਿਕ ਖੁਰਾਕ ਹਫ਼ਤਾ ਮਨਾਇਆ

ਝਬਾਲ, 7 ਸਤੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ.

Ad Position 21
repet_subhas-goyals [Copy P29]
ਸੀ.ਐਚ.ਸੀ. ਕਸੇਲ ਵਿਖੇ ਔਰਤਾਂ ਨੂੰ ਪੌਸ਼ਟਿਕ ਭੋਜਨ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਅਮਿਤਾ ਸੌਂਧੀ ਅਤੇ ਡਾ. ਜਤਿੰਦਰ ਕੌਰ। ਤਸਵੀਰ: ਸੁਖਦੇਵ ਸਿੰਘ 08-09-2026
ਝਬਾਲ, 7 ਸਤੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅਮਿਤਾ ਸੋਂਧੀ ਦੀ ਦੇਖ-ਰੇਖ ਹੇਠ ਕਮਿਊਨਿਟੀ ਸਿਹਤ ਕੇਂਦਰ ਕਸੇਲ ਵਿਖੇ ਪੋਸ਼ਟਿਕ ਖੁਰਾਕ ਹਫਤਾ ਮਨਾਇਆ ਗਿਆ । ਇਸ ਮੌਕੇ ਡਾ. ਅਮਿਤਾ ਸੋਂਧੀ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਹਰ ਸਾਲ ਚਲਾਏ ਜਾਂਦੇ ਪੋਸ਼ਟਿਕ ਖੁਰਾਕ ਨੂੰ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਪੋਸ਼ਟਿਕ ਤੱਤਾਂ ਵਾਲੀ ਖੁਰਾਕ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਪੋਸ਼ਟਿਕ ਖੁਰਾਕ ਹਫਤਾ ਮਨਾਇਆ ਜਾਂਦਾ ਹੈ, ਜਿਸ ਦੌਰਾਨ ਬਲਾਕ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਸਿਹਤ ਕਰਮੀਆਂ ਵਲੋਂ ਬੱਚਿਆਂ ਲਈ ਪੋਸ਼ਟਿਕ ਖੁਰਾਕ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਮੈਡੀਕਲ ਅਫਸਰ ਡਾ. ਜਤਿੰਦਰ ਕੌਰ ਨੇ ਬੱਚਿਆਂ ਦੇ ਮਾਤਾ-ਪਿਤਾ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਤੱਤਾਂ ਵਾਲੀ ਖੁਰਾਕ ਪ੍ਰਤੀ ਹਮੇਸ਼ਾਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚੇ ਦੀ ਖੁਰਾਕ ਵਿਚ ਦੁੱਧ ,ਦਹੀ, ਪਨੀਰ, ਮੌਸਮੀ ਫਲ, ਦਾਲਾਂ ਅਤੇ ਅਨਾਜ ਹੋਣਾ ਲਾਜ਼ਮੀ ਹੈ। ਇਸ ਮੌਕੇ ਡਾ. ਗੁਰਪ੍ਰਤਾਪ ਸਿੰਘ, ਬੀ.ਈ.ਈ. ਸਤਪਾਲ ਸਿੰਘ ਬੋਹੜੂ, ਸੀ.ਐਚ.ਓ. ਕੰਵਲਜੀਤ ਸਿੰਘ, ਐਸ.ਆਈ. ਗੁਰਵਿੰਦਰ ਸਿੰਘ, ਐਸ.ਆਈ. ਪਰਮਿੰਦਰ ਸਿੰਘ, ਜਗਰੂਪ ਸਿੰਘ, ਤੇਜਿੰਦਰ ਸਿੰਘ, ਰਮਨ ਕੁਮਾਰ, ਐਲ.ਐਚ.ਵੀ. ਕੁਲਵਿੰਦਰ ਕੌਰ, ਦਵਿੰਦਰ ਕੌਰ, ਏ.ਐਨ.ਐਮ. ਰਾਜਵਿੰਦਰ ਕੌਰ, ਰਜਿੰਦਰ ਸਿੰਘ, ਮਨਜੀਤ ਸਿੰਘ, ਜਗਰਾਜ ਸਿੰਘ, ਯਾਦਵਿੰਦਰ ਸਿੰਘ, ਹਰਜੀਤ ਸਿੰਘ, ਰੇਡੀਓਗ੍ਰਾਫਰ ਅਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ‘ਅਧਿਆਪਕ ਦਿਵਸ’ ਅਗਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚਾ 110ਵੇਂ ਦਿਨ ਵੀ ਜਾਰੀ
Ad Position 24