08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ‘ਅਧਿਆਪਕ ਦਿਵਸ’

ਗੋਇੰਦਵਾਲ ਸਾਹਿਬ, 7 ਸਤੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਸਤਿਕਾਰ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅੰਦਰ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਦੇ ਭਾਵਾਂ ਨੂੰ ਮਜ਼ਬੂਤ ਕਰਨਾ ਅਤੇ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਗੋਇੰਦਵਾਲ ਸਾਹਿਬ, 7 ਸਤੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਸਤਿਕਾਰ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅੰਦਰ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਦੇ ਭਾਵਾਂ ਨੂੰ ਮਜ਼ਬੂਤ ਕਰਨਾ ਅਤੇ ਡਾ. ਰਾਧਾਕ੍ਰਿਸ਼ਨਨ ਜੀ ਦੀ ਮਹਾਨ ਸਖਸ਼ੀਅਤ ਤੋਂ ਜਾਣੂ ਕਰਵਾਉਣਾ ਸੀ। ਇੱਥੇ ਵਰਨਣਯੋਗ ਹੈ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਨਾਲ ਸੰਬੰਧਤ ਔਰਕੈਸਟਰਾ ਦੀ ਪੇਸ਼ਕਾਰੀ, ਭਾਸ਼ਣ, ਗੀਤ, ਡਾਂਸ, ਭੰਗੜਾ, ਨਾਟਕ ਆਦਿ ਪੇਸ਼ ਕੀਤੇ ਗਏ। ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹਰੇਕ ਅਧਿਆਪਕ ਨੂੰ ਉਹਨਾਂ ਦੇ ਵਿਸ਼ੇਸ਼ ਯੋਗਦਾਨ ਲਈ ਸਕੂਲ ਦੀ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ’ਤੇ ਬੋਲਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਸਭ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਾਝਾ ਜ਼ੋਨ ਦੇ ਖੇਡ ਮੁਕਾਬਲਿਆਂ ਵਿਚ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖ਼ੇ ਪੋਸ਼ਟਿਕ ਖੁਰਾਕ ਹਫ਼ਤਾ ਮਨਾਇਆ
Ad Position 24