ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਲੋਂ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
ਪੱਟੀ, 7 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਅਰਥੀਆ ਵਲੋ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਜੀ ਗਰੈਂਡ ਹੋਟਲ ਅਤੇ ਬੈਂਕਵਟਸ ਹਾਲ ਪੱਟੀ ਵਿਚ ਕੀਤਾ ਗਿਆ।
ਪੱਟੀ, 7 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਅਰਥੀਆ ਵਲੋ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਜੀ ਗਰੈਂਡ ਹੋਟਲ ਅਤੇ ਬੈਂਕਵਟਸ ਹਾਲ ਪੱਟੀ ਵਿਚ ਕੀਤਾ ਗਿਆ। ਸਮਾਰੋਹ ਦੀ ਸੁਰੂਆਤ ਡਾ. ਸਰਵਪੱਲੀ ਰਾਧਾਕਰਿਸ਼ਨਨ ਜੀ ਨੂੰ ਸ਼ਰਧਾਜਲੀ ਭੇਂਟ ਕਰਕੇ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਹਰਬੀਰ ਸਿੰਘ, ਹਰਨੂਰ ਸਿੰਘ, ਪਰਮਿੰਦਰ ਕੌਰ, ਪ੍ਰਿੰਸੀਪਲ ਰਾਜਬੀਰ ਕੌਰ, ਵਾਇਸ ਪ੍ਰਿੰਸੀਪਲ ਦਲਬੀਰ ਕੌਰ ਵਲੋਂ ਵੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।