ਮਿਸਲ ਸਤਲੁਜ ਪਾਰਟੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕੀਤਾ
ਹਰੀਕੇ ਪੱਤਣ, 7 ਸਤੰਬਰ (ਸੰਜੀਵ ਕੁੰਦਰਾ)-ਮਿਸਲ ਸਤਲੁਜ ਪਾਰਟੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਫਿਰੋਜ਼ਪੁਰ ਤੋਂ ਪਹੁੰਚੇ ਜਥੇ ਵਲੋਂ ਮਨੁੱਖੀ ਅਧਿਕਾਰਾਂ ਦੇ ਨਿਡਰ ਪਹਿਰੇਦਾਰ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਹਰੀਕੇ ਪੱਤਣ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਚੌਪਈ ਸਾਹਿਬ ਦੇ ਪਾਠ ਉਪਰੰਤ ਮਾਨ ਸਿੰਘ ਕਿਲੀ ਵਲੋਂ ਅਰਦਾਸ ਕੀਤੀ ਗਈ । ਇਸ ਮੌਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਹ
ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਦਵਿੰਦਰ ਸਿੰਘ ਸੇਖੋਂ, ਐਡਵੋਕੇਟ ਕੁਲਵਿੰਦਰ ਕੌਰ, ਸੰਦੀਪ ਕੌਰ ਤੇ ਹੋਰ। ਤਸਵੀਰ: ਕੁੰਦਰਾ
08-09-2026
ਹਰੀਕੇ ਪੱਤਣ, 7 ਸਤੰਬਰ (ਸੰਜੀਵ ਕੁੰਦਰਾ)-ਮਿਸਲ ਸਤਲੁਜ ਪਾਰਟੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਫਿਰੋਜ਼ਪੁਰ ਤੋਂ ਪਹੁੰਚੇ ਜਥੇ ਵਲੋਂ ਮਨੁੱਖੀ ਅਧਿਕਾਰਾਂ ਦੇ ਨਿਡਰ ਪਹਿਰੇਦਾਰ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਹਰੀਕੇ ਪੱਤਣ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਚੌਪਈ ਸਾਹਿਬ ਦੇ ਪਾਠ ਉਪਰੰਤ ਮਾਨ ਸਿੰਘ ਕਿਲੀ ਵਲੋਂ ਅਰਦਾਸ ਕੀਤੀ ਗਈ । ਇਸ ਮੌਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮਿਸਲ ਸਤਲੁਜ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਸੱਚ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਵਿਚ ਮਨੁੱਖਤਾ ਅਤੇ ਇਨਸਾਫ਼ ਲਈ ਕੀਤੇ ਸੰਘਰਸ਼ ਦੀ ਇਕ ਅਮਿੱਟ ਨਿਸ਼ਾਨੀ ਹੈ। ਭਾਈ ਖਾਲੜਾ ਵਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿਖਾਈ ਗਈ ਦਲੇਰੀ ਅਤੇ ਦ੍ਰਿੜ੍ਹਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਨੂੰ ਯਾਦ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਵਲੋਂ ਦਰਸਾਏ ਸੱਚ, ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਨਿਰਭੈਤਾ ਦੇ ਰਾਹ ’ਤੇ ਚੱਲਣ ਦਾ ਸੰਕਲਪ ਵੀ ਲੈਣਾ ਚਾਹੀਦਾ ਹੈ। ਮਿਸਲ ਸਤਲੁਜ ਪਾਰਟੀ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਦਾ ਸਤਿਕਾਰ ਨਾਲ ਯਾਦ ਕਰਦੀ ਰਹੇਗੀ। ਇਸ ਮੌਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਸਦਾ ਯਾਦ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਐਡਵੋਕੇਟ ਕੁਲਵਿੰਦਰ ਕੌਰ, ਸੰਦੀਪ ਕੌਰ ਸੰਧੂ ਸਕੱਤਰ ਇਸਤਰੀ ਵਿੰਗ, ਕਰਮਪਾਲ ਸਿੰਘ , ਅੰਮ੍ਰਿਤਪਾਲ ਸਿੰਘ ਜੀਰਾ, ਮਨਦੀਪ ਸਿੰਘ, ਹਰਜਿੰਦਰ ਸਿੰਘ ਸਹੋਤਾ, ਜਸਨੂਰ ਸਿੰਘ, ਤਵਿੰਦਰ ਸਿੰਘ ਆਦਿ ਹਾਜ਼ਰ ਸਨ।