ਰਿਵਰਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਕੈਪਸ ਵਿਚ ਭਜਨ ਗਾਏ ਗਏ।
ਫਤਿਆਬਾਦ, 8 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਕੈਪਸ ਵਿਚ ਭਜਨ ਗਾਏ ਗਏ। ਇਸ ਸਮਾਗਮ ਵਿਚ ਕਿੰਡਰਗਾਰਟਨ ਅਤੇ ਜੂਨੀਅਰ ਵਿੰਗ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਸੀਨੀਅਰ ਵਿਦਿਆਰਥੀਆਂ ਦੇ ਸੱਭਿਆਚਾਰਕ ਪ੍ਰੋਗਰਾਮ ਨੇ ਖੁਸ਼ੀ ਨੁਮਾ ਮਾਹੌਲ ਪੈਦਾ ਕੀਤਾ। ਛੋਟੇ ਬੱਚੇ ਰਾਧਾ ਕ੍ਰਿਸ਼ਨ ਦੇ ਰੂਪ ਵਿਚ ਸਜ ਕੇ ਆਏ। ਇਸ ਸ਼ੁੱਭ ਮੌਕੇ ’ਤੇ ਪ੍ਰਿੰਸੀਪਲ ਸੁਖਦੇਵ ਸਿੰਘ ਖਾਨ ਨੇ ਬੱਚਿਆਂ ਨੂੰ ਤਾਕੀਦ ਕੀਤੀ ਕਿ ਸਾਨੂੰ ਆਪਣੇ ਪੁਰਖਿਆਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਰਵਿੰਦਰ ਕੌਰ ਨੇ ਬੱਚਿਆਂ ਦੀ ਕਲਾਕ੍ਰਿਤੀ ਦੇਖ ਕੇ ਉਨ੍ਹਾਂ ਦੀ ਖ਼ੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਡਾਇਰੈਕਟਰ ਅਮਰੀਕ ਕੌਰ ਗਿੱਲ ਬੱਚਿਆਂ ਦੀ ਸਿਰਜਨਾਤਮਕ ਕਲਾ ਦੇਖਕੇ ਤਾਰੀਫ਼ ਕਰਨੋਂ ਨਾ ਰਹਿ ਸਕੇ। ਪ੍ਰਬੰਧਕ ਸਰਬਮਾਨ ਸਿੰਘ ਗਿੱਲ ਨੇ ਬੱਚਿਆਂ ਦੀ ਖ਼ੂਬ ਪ੍ਰਸ਼ੰਸਾ ਕੀਤੀ । ਇਸ ਮੌਕੇ ਭਗਵਾਨ ਕ੍ਰਿਸ਼ਨ ਜੀ ਨਾਲ ਸਬੰਧਤ ਚਾਰਟ ਮੁਕਾਬਲੇ ਕਰਵਾਏ ਗਏ। ਕੁਲਦੀਪ ਕੌਰ, ਪਲਵਿੰਦਰ ਕੌਰ ਨੇ ਭਗਵਾਨ ਕ੍ਰਿਸ਼ਨ ਦੀ ਜੀਵਨ ਯਾਤਰਾ ਬੱਚਿਆਂ ਨਾਲ ਸਾਂਝੀ ਕੀਤੀ।