08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਫ਼ਾਈ ਸੇਵਕਾਂ ਦੀ ਸੇਵਾ ਲਈ ਅੱਗੇ ਆਇਆ ਸਾਈਂ ਦਾਸ ਭਾਰਦਵਾਜ ਜੀ ਚੈਰੀਟੇਬਲ ਟਰੱਸਟ

ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਸਾਈਂ ਦਾਸ ਭਾਰਦਵਾਜ ਜੀ ਚੈਰੀਟੇਬਲ ਟਰੱਸਟ ਵਲੋਂ ਵੱਡੀ ਮੰਡੀ ਪੱਟੀ ਵਿਖੇ ਸਫ਼ਾਈ ਸੇਵਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਟਰੱਸਟ ਵਲੋਂ ਕੀਤੇ ਇਸ ਉਪਰਾਲੇ ਦਾ ਮਕਸਦ ਸਫਾਈ ਸੇਵਕਾਂ ਦੀ ਹੌਸਲਾ ਅਫਜ਼ਾਈ ਕਰਨਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਵਿਚ ਸਹਿਯੋਗ ਦੇਣਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪੱਟੀ, 8 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਸਾਈਂ ਦਾਸ ਭਾਰਦਵਾਜ ਜੀ ਚੈਰੀਟੇਬਲ ਟਰੱਸਟ ਵਲੋਂ ਵੱਡੀ ਮੰਡੀ ਪੱਟੀ ਵਿਖੇ ਸਫ਼ਾਈ ਸੇਵਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਟਰੱਸਟ ਵਲੋਂ ਕੀਤੇ ਇਸ ਉਪਰਾਲੇ ਦਾ ਮਕਸਦ ਸਫਾਈ ਸੇਵਕਾਂ ਦੀ ਹੌਸਲਾ ਅਫਜ਼ਾਈ ਕਰਨਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਵਿਚ ਸਹਿਯੋਗ ਦੇਣਾ ਸੀ। ਇਸ ਮੌਕੇ ਟਰੱਸਟ ਦੇ ਪ੍ਰਧਾਨ ਚੰਦਨ ਭਾਰਦਵਾਜ ਨੇ ਕਿਹਾ ਕਿ ਸਫਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਉਨ੍ਹਾਂ ਦੀ ਸੇਵਾ ਨੂੰ ਸਨਮਾਨ ਦੇਣਾ ਅਤੇ ਲੋੜ ਦੇ ਸਮੇਂ ਉਨ੍ਹਾਂ ਦਾ ਸਾਥ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਭਵਿੱਖ ਵਿਚ ਵੀ ਸਮਾਜ ਭਲਾਈ ਦੇ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਦੌਰਾਨ ਸਫਾਈ ਸੇਵਕਾਂ ਨੇ ਟਰੱਸਟ ਵਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਉਨ੍ਹਾਂ ਦਾ ਹੌਸਲਾ ਵਧਾਉਂਦੇ ਹਨ। ਇਸ ਮੌਕੇ ਮੀਤ ਪ੍ਰਧਾਨ ਜੁਗੇਸ਼ ਕੁਮਾਰ ਬਿੱਲਾ ਭਲਵਾਨ, ਅਸ਼ੋਕ ਬਜਾਜ, ਸੰਜੀਵ ਬਧਵਾਰ, ਪ੍ਰਿੰਸੀਪਲ ਰਜਿੰਦਰ ਸ਼ਰਮਾ, ਐਡਵੋਕੇਟ ਜਗਦੀਪ ਮੇਹਤਾ, ਜਗਦੀਪ ਪੇਂਟਰ, ਡਾ. ਦੇਸ ਰਾਜ ਬਧਵਾਰ, ਕੰਤਵੀਰ ਸੂਦ, ਪ੍ਰਦੀਪ ਸੂਦ, ਕੁਲਦੀਪ ਮੇਹਤਾ, ਸੰਜੀਵ ਕਾਂਚੀ, ਰਾਜੇਸ਼ ਸਭਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਜੀ.ਐਮ. ਆਰੀਆ ਗਰਲਜ਼ ਸਕੂਲ ਦੇ ਵਿਦਿਆਰਥੀ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਟਰਾਂਸਫਰ ਦੀ ਮੁਰੰਮਤ ਕਰਦੇ ਹੋਏ ਪਾਵਰਕਾਮ ਮੁਲਾਜ਼ਮ ਅੱਜ ਬਿਜਲੀ ਬੰਦ ਰਹੇਗੀ
Ad Position 24