09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਫ਼ੌਜ ਵਿਚ ਭਰਤੀ ਕਰਵਾਉਣ ’ਤੇ ਮਾਰੀ 15 ਲੱਖ 20 ਹਜ਼ਾਰ ਦੀ ਠੱਗੀ

ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਫੌਜ ਵਿਚ ਭਰਤੀ ਕਰਵਾਉਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ 15 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਫੌਜ ਵਿਚ ਭਰਤੀ ਕਰਵਾਉਣ ਦੇ ਨਾਂਅ ’ਤੇ ਇਕ ਵਿਅਕਤੀ ਨਾਲ 15 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਮੰਗਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਬਿਕਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ ਪੀਰੇਵਾਲ ਜ਼ਿਲ੍ਹਾ ਕਪੂਰਥਲਾ ਅਤੇ ਸਮਸ਼ੇਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਅੰਮ੍ਰਿਤਸਰ ਨੇ ਉਸ ਦੇ ਪੋਤਰਿਆਂ ਨੂੰ ਫੌਜ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 15 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ.(ਪੀ.ਬੀ.ਆਈ.) ਬਲਜੀਤ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਲਾਹੌਰੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਬਣਨ ’ਤੇ ਵਧਾਈਆਂ ਅਗਲੀ ਖ਼ਬਰ ਪਾਵਰਕਾਮ ਨੇ ਮੋਟੇ ਬਿੱਲ ਭੇਜ ਕੇ ਲੋਕਾਂ ਦੇ ਉਡਾਏ ਫਿਊਜ਼-ਲਾਡੀ
Ad Position 24