ਪੰਜਾਬ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਦੀ ਪੋਲ ਗੁਲਜ਼ਾਰ ਸਿੰਘ ਮਾਮਲੇ ਨੇ ਖੋਲ੍ਹ ਕੇ ਰੱਖ ਦਿੱਤੀ - ਸੁਰਜੀਤ ਸਿੰਘ ਭੂਰਾ
ਖੇਮਕਰਨ, 9 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਬੀਤੇ ਦਿਨ ਸੂਬੇ ’ਚ ਇਕ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਘਟਨਾ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਤੇ ਕਰੋੜਾਂ ਰੁਪਏ ਖ਼ਰਚ ਕਿ ਰੋਜ਼ਾਨਾ ਕੀਤੇ ਜਾ ਰਹੇ ਪ੍ਰਚਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ।
ਖੇਮਕਰਨ, 9 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਬੀਤੇ ਦਿਨ ਸੂਬੇ ’ਚ ਇਕ ਵਿਅਕਤੀ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਘਟਨਾ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਤੇ ਕਰੋੜਾਂ ਰੁਪਏ ਖ਼ਰਚ ਕਿ ਰੋਜ਼ਾਨਾ ਕੀਤੇ ਜਾ ਰਹੇ ਪ੍ਰਚਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖੇਮਕਰਨ ਤੋਂ ਆਗੂ ਸੁਰਜੀਤ ਸਿੰਘ ਭੂਰਾ ਨੇ ਅੱਗੇ ਸਰਕਾਰ ਨੂੰ ਘੇਰਦਿਆਂ ਇਸ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਗੁਲਜ਼ਾਰ ਸਿੰਘ ਨਾਲ ਵਾਪਰੀਆਂ ਘਟਨਾਵਾਂ ਕਾਰਨ ਉਸ ਦੀ ਹੋਈ ਮੌਤ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਦਾ ਜਵਾਬ ਪੰਜਾਬ ਸਰਕਾਰ ਨੂੰ ਦੇਣਾ ਚਾਹੀਦਾ ਹੈ।