10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਤੀ ਨਾਲ ਠੱਗੀ ਮਾਰਨ ਵਾਲੀ ਪਤਨੀ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)—ਪਤੀ ਵਲੋਂ ਆਪਣੀ ਪਤਨੀ ਨੂੰ ਲੱਖਾਂ ਰੁਪਏ ਲਗਾ ਕੇ ਕੈਨੇਡਾ ਭੇਜਣ ਤੋਂ ਬਾਅਦ ਪਤਨੀ ਵਲੋਂ ਆਪਣੇ ਮਾਤਾ-ਪਿਤਾ ਦੀ ਮਿਲੀਭੁਗਤ ਨਾਲ ਆਪਣੇ ਪਤੀ ਨਾਲ ਸਾਰੇ ਸੰਪਰਕ ਤੋੜ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਅਕਤੀ ਦੀ ਪਤਨੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਤਰਨ ਤਾਰਨ, 9 ਸਤੰਬਰ (ਹਰਿੰਦਰ ਸਿੰਘ)—ਪਤੀ ਵਲੋਂ ਆਪਣੀ ਪਤਨੀ ਨੂੰ ਲੱਖਾਂ ਰੁਪਏ ਲਗਾ ਕੇ ਕੈਨੇਡਾ ਭੇਜਣ ਤੋਂ ਬਾਅਦ ਪਤਨੀ ਵਲੋਂ ਆਪਣੇ ਮਾਤਾ-ਪਿਤਾ ਦੀ ਮਿਲੀਭੁਗਤ ਨਾਲ ਆਪਣੇ ਪਤੀ ਨਾਲ ਸਾਰੇ ਸੰਪਰਕ ਤੋੜ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਅਕਤੀ ਦੀ ਪਤਨੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਜਗਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੱਲਮੋਹਰੀ ਨੇ ਦੱਸਿਆ ਕਿ ਉਸਦੇ ਲੜਕੇ ਹਰਮਨਦੀਪ ਸਿੰਘ ਦੀ ਪਤਨੀ ਅਮਨਦੀਪ ਕੌਰ ਪੁੱਤਰੀ ਮਹਿਲਾ ਸਿੰਘ ਵਾਸੀ ਆਲੇਵਾਲਾ ਜ਼ਿਲ੍ਹਾ ਫਿਰੋਜਪੁਰ ਨੂੰ ਉਸ ਵਲੋਂ 31 ਲੱਖ 1100 ਰੁਪਏ ਲਗਾ ਕੇ ਵਿਦੇਸ਼ (ਕੈਨੇਡਾ) ਭੇਜਿਆ ਗਿਆ ਸੀ ਪਰ ਕੈਨੇਡਾ ਜਾਣ ਤੋਂ ਬਾਅਦ ਉਸ ਦੇ ਲੜਕੇ ਹਰਮਨਦੀਪ ਸਿੰਘ ਦੀ ਪਤਨੀ ਅਮਨਦੀਪ ਕੌਰ ਵਲੋਂ ਆਪਣੇ ਪਿਤਾ ਮਹਿਲਾ ਸਿੰਘ ਅਤੇ ਮਾਤਾ ਪਰਮਜੀਤ ਕੌਰ ਨਾਲ ਮਿਲੀਭੁਗਤ ਕਰਕੇ ਉਸ ਦੇ ਲੜਕੇ ਨਾਲ ਸੰਪਰਕ ਤੋੜ ਲਿਆ ਹੈ ਅਤੇ ਵਾਰ-ਵਾਰ ਫੋਨ ਕਰਨ ’ਤੇ ਵੀ ਉਸਦਾ ਫੋਨ ਨਹੀਂ ਚੁੱਕਿਆ ਗਿਆ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਉਕਤ ਮਾਮਲੇ ਦੀ ਜਾਂਚ ਡੀ.ਐੱਸ.ਪੀ. ਤਰਨ ਤਾਰਨ ਕਮਲਜੀਤ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਅਮਨਦੀਪ ਕੌਰ, ਮਹਿਲਾ ਸਿੰਘ ਅਤੇ ਪ੍ਰਮਜੀਤ ਕੌਰ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧ ਵਿਚ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਮਨਦੀਪ ਸਿੰਘ ਦੀ ਪਤਨੀ ਅਮਨਦੀਪ ਕੌਰ, ਸਹੁਰਾ ਮਹਿਲਾ ਸਿੰਘ ਅਤੇ ਸੱਸ ਪ੍ਰਮਜੀਤ ਕੌਰ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਗਿੱਲ ਖਡੂਰ ਸਾਹਿਬ ਸ਼ੋ੍ਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ
Ad Position 24