12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਪਿੱਦੀ ਗੇਟ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਗੁਰਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਸੈਦਪੁਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਪੁੱਲ ਸੂਆ ਮਰਗਿੰਦਪੁਰਾ ਤੋਂ ਹਰਪਾਲ ਸਿੰਘ ਪੁੱਤਰ ਬਲਦੇਵ ਸਿੰਘ, ਲਖਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਅਨ ਅਕਬਰਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਹੀਕਲ ਪਾਰਕ ਹਰੀਕੇ ਤੋਂ ਕਰਮਜੀਤ ਸਿੰਘ ਪੁੱਤਰ ਚਤਰ ਸਿੰਘ ਵਾਸੀ ਬੂਹ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਅੱਡਾ ਭੂਰਾ ਕੋਹਨਾ ਤੋਂ ਅਭੀਸ਼ੇਕ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਖੇਮਕਰਨ, ਹਰਸ਼ਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਆਸਲ ਉਤਾੜ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਗੁਰਪ੍ਰੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪੂਨੀਆ ਦੇ ਘਰ ਛਾਪੇਮਾਰੀ ਦੌਰਾਨ ਉਥੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ 50 ਕਿਲੋ ਲਾਹਣ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ, ਅਸਲਾ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ 13 ਨੂੰ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ’ਚ ਉਤਸ਼ਾਹ ਅਗਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ 13 ਨੂੰ
Ad Position 24