11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਫਿਰੌਤੀ ਅਤੇ ਫਾਇਰਿੰਗ ਦੇ ਮਾਮਲਿਆਂ ਵਿਚ ਲੋੜੀਂਦੇ ਦੋ ਮੁਲਜ਼ਮ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ

ਅਮਰਕੋਟ, 10 ਸਤੰਬਰ (ਭੱਟੀ)—ਡੀ. ਆਈ.

Ad Position 21
repet_subhas-goyals [Copy P29]
ਘਟਨਾ ਸਥਾਨ ’ਤੇ ਪਹੁੰਚੇ ਡੀ.ਐੱਸ.ਪੀ. ਅਤੁਲ ਸੋਨੀ ਅਤੇ ਬਰਾਮਦ ਪਿਸਟਲ। ਤਸਵੀਰਾਂ—ਭੱਟੀ 11-09-2026
ਅਮਰਕੋਟ, 10 ਸਤੰਬਰ (ਭੱਟੀ)—ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਰਹਿਨੁਮਾਈ ਦੀ ਅਗਵਾਈ ਹੇਠ ਤਰਨ ਤਾਰਨ ਪੁਲਿਸ ਵਲੋਂ ਅਪਰਾਧਿਕ ਤੱਤਾਂ ਅਤੇ ਫਿਰੌਤੀ ਨਾਲ ਸਬੰਧਤ ਫਾਇਰਿੰਗ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਤਰਨ ਤਾਰਨ ਅਤੇ ਥਾਣਾ ਵਾਲਟੋਹਾ ਦੀਆਂ ਪੁਲਿਸ ਟੀਮਾਂ ਵਲੋਂ ਵਾਲਟੋਹਾ ਇਲਾਕੇ ਵਿਚ ਕਾਰਵਾਈ ਕੀਤੀ ਗਈ। ਇਸ ਦੌਰਾਨ ਫਿਰੌਤੀ ਨਾਲ ਸਬੰਧਤ ਫਾਇਰਿੰਗ ਦੀਆਂ ਵਾਰਦਾਤਾਂ ਵਿਚ ਲੋੜੀਂਦੇ ਦੋ ਮੁਲਜ਼ਮ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ। ਮੁਲਜ਼ਮਾਂ ਦੀ ਪਛਾਣ ਜੋਬਨ ਸਿੰਘ ਵਾਸੀ ਅਸਲ ਉਤਾੜ ਅਤੇ ਅਰਜੁਨ ਸਿੰਘ ਵਾਸੀ ਵਾਲਟੋਹਾ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਰਵਾਈ ਦੌਰਾਨ ਦੋਵਾਂ ਮੁਲਜ਼ਮਾਂ ਵਲੋਂ ਪੁਲਿਸ ਪਾਰਟੀ ’ਤੇ ਕਥਿਤ ਤੌਰ +ਤੇ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਲੋਂ ਸਵੈ-ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗੋਲੀ ਲੱਗਣ ਕਾਰਨ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ 2 ਪਿਸਤੌਲ 30 ਬੋਰ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਹਥਿਆਰਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਨ੍ਹਾਂ ਦੀ ਜਾਂਚ ਅਗਲੇਰੀ ਤਫ਼ਤੀਸ਼ ਦਾ ਹਿੱਸਾ ਹੈ। ਮੁੱਢਲੀ ਜਾਂਚ ਅਨੁਸਾਰ ਦੋਵੇਂ ਮੁਲਜ਼ਮ ਵਿਦੇਸ਼ ਬੈਠੇ ਇਕ ਆਦਤਨ ਅਪਰਾਧੀ ਦੇ ਗੈਂਗ ਨਾਲ ਸਬੰਧਤ ਸਨ ਅਤੇ ਕਥਿਤ ਤੌਰ ’ਤੇ ਫਿਰੌਤੀ ਦੀ ਮੰਗ ਨੂੰ ਲੈ ਕੇ ਕੀਤੀਆਂ ਚਾਰ ਫਾਇਰਿੰਗ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਸਨ। ਇਨ੍ਹਾਂ ਵਿਚੋਂ ਦੋ ਫਾਇਰਿੰਗ ਦੀਆਂ ਵਾਰਦਾਤਾਂ ਵਾਲਟੋਹਾ, ਇਕ ਅਮਰਕੋਟ ਅਤੇ ਇਕ ਮਹਿਦੀਪੁਰ ਵਿਖੇ ਹੋਈਆਂ ਸਨ। ਮਾਮਲੇ ਵਿਚ ਮੁਲਜ਼ਮਾਂ ਦੀ ਪੂਰੀ ਭੂਮਿਕਾ, ਉਨ੍ਹਾਂ ਦੇ ਸਾਥੀਆਂ, ਅਪਰਾਧਿਕ ਪਿਛੋਕੜ ਅਤੇ ਵਿਆਪਕ ਅਪਰਾਧਿਕ ਨੈੱਟਵਰਕ ਨਾਲ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜਮਾਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਡੀ.ਐੱਸ.ਪੀ.ਭਿੱਖੀਵਿੰਡ ਅਤੁਲ ਸੋਨੀ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਕਰਵਾਏ ਸਨਮਾਨ ਸਮਾਰੋਹ ਮੌਕੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਖੁਰਾਣਾ ਵਰਲਡ ਟੀ.ਵੀ. ਸ਼ੋਅ ਰੂਮ ਫਤਿਆਬਾਦ ’ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਵਲੋਂ ਫਿਰੌਤੀ ਦੀ ਖਾਤਰ ਮੁੜ ਫਾਇਰਿ...
Ad Position 24