11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਕਰਵਾਏ ਸਨਮਾਨ ਸਮਾਰੋਹ ਮੌਕੇ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਦਾ ਸਨਮਾਨ

ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਖਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਇਕ ਸ਼ਾਨਦਾਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੇ ਆਸ਼ੀਰਵਾਦ ਨਾਲ ਕਰਵਾਏ ਗਏ ਇਸ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੀਆਂਵਿੰਡ, 10 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਖਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਇਕ ਸ਼ਾਨਦਾਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੇ ਆਸ਼ੀਰਵਾਦ ਨਾਲ ਕਰਵਾਏ ਗਏ ਇਸ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦਾ ਮੁੱਖ ਉਦੇਸ਼ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਸੰਸਥਾਵਾਂ ਦੀ ਤਰੱਕੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਸਿੱਖਿਆ ਪ੍ਰਬੰਧਕਾਂ ਦੀ ਹੌਸਲਾ-ਅਫ਼ਜ਼ਾਈ ਕਰਨਾ ਸੀ। ਇਸ ਮੌਕੇ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਦੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੂੰ ‘ਵਿਦਿਆ ਜੋਤ ਸਨਮਾਨ’ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ, ਸਮਰਪਣ, ਦੂਰਦਰਸ਼ੀ ਸੋਚ ਅਤੇ ਸਕੂਲ ਦੀ ਲਗਾਤਾਰ ਤਰੱਕੀ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੇ ਮੱਦੇਨਜ਼ਰ ਪ੍ਰਦਾਨ ਕੀਤਾ ਗਿਆ। ਜਗਪ੍ਰੀਤ ਕੌਰ ਨੇ ਆਪਣੀ ਸੁਚੱਜੀ ਅਗਵਾਈ ਹੇਠ ਸਕੂਲ ਵਿਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਅਨੁਸ਼ਾਸਨ, ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ। ਉਨ੍ਹਾਂ ਦੀ ਅਗਵਾਈ ਵਿਚ ਸਕੂਲ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਆਪਣੀ ਵਿਰਾਸਤ, ਸੱਭਿਆਚਾਰ ਅਤੇ ਚੰਗੇ ਸੰਸਕਾਰਾਂ ਨਾਲ ਜੋੜਨ ਲਈ ਵੀ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਨਮਾਨ ਨਾਲ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਦੇ ਸਮੂਹ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਅਤੇ ਮਾਣ ਦੀ ਭਾਵਨਾ ਪਾਈ ਗਈ। ਇਹ ਸਨਮਾਨ ਸਕੂਲ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਪ੍ਰਿੰਸੀਪਲ ਜਗਪ੍ਰੀਤ ਕੌਰ ਦੀ ਸਮਰਪਿਤ ਅਗਵਾਈ ਨੂੰ ਮਿਲੀ ਇੱਕ ਮਹੱਤਵਪੂਰਨ ਮਾਨਤਾ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਵਲੋਂ ਆਲ ਇੰਡੀਆ ਸਕੂਲ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੂੰ ਵਿਸ਼ੇਸ਼ ਸਨਮਾਨ ਪ੍ਰਾਪਤ ਕਰਨ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਹੋਰ ਵੀ ਉਤਸ਼ਾਹ ਅਤੇ ਜ਼ਿੰਮੇਵਾਰੀ ਨਾਲ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫਿਰੌਤੀ ਅਤੇ ਫਾਇਰਿੰਗ ਦੇ ਮਾਮਲਿਆਂ ਵਿਚ ਲੋੜੀਂਦੇ ਦੋ ਮੁਲਜ਼ਮ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ
Ad Position 24