11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 13 ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਦਾ ਸਰਪੰਚ ਬਿੱਲਾ ਸ਼ੇਰੋਂ ਨੇ ਲਿਆ ਜਾਇਜ਼ਾ

ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਦਾ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਲਿਆ ਜਾਇਜ਼ਾ । ਰੈਲੀ ਨੂੰ ਮੁੱਖ ਰੱਖਦਿਆਂ ਅਕਾਲੀ ਵਰਕਰਾਂ ਅਤੇ ਸਮੂਹ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਗੋਇੰਦਵਾਲ ਸਾਹਿਬ, 10 ਸਤੰਬਰ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਦਾ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਲਿਆ ਜਾਇਜ਼ਾ । ਰੈਲੀ ਨੂੰ ਮੁੱਖ ਰੱਖਦਿਆਂ ਅਕਾਲੀ ਵਰਕਰਾਂ ਅਤੇ ਸਮੂਹ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਨੂੰ ਵਰਕਰਾਂ ਵਲੋਂ ਤਿਓਹਾਰ ਦੀ ਤਰ੍ਹਾਂ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਲੰਗਰ, ਪੀਣ ਵਾਲੇ ਪਾਣੀ, ਕੂਲਰਾਂ, ਪਾਰਕਿੰਗ ਅਤੇ ਆਵਾਜਾਈ ਦੇ ਰੂਟਾਂ ਸੰਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਾਰੇ ਪ੍ਰਬੰਧਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ ਹੈ। ਜਿੱਥੇ ਲੋੜ ਹੈ, ਉੱਥੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਅਹਿਮ ਜ਼ਿੰਮੇਵਾਰੀਆਂ ਵੀ ਲਗਾਈਆਂ ਗਈਆਂ ਹਨ। ਅਵਤਾਰ ਸਿੰਘ ਬਿੱਲਾ ਸੇਰੋਂ ਨੇ ਹਲਕਾ ਖਡੂਰ ਸਾਹਿਬ ਦੀ ਸਮੂਹ ਸੰਗਤ ਅਤੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਵੱਡੀ ਗਿਣਤੀ ਵਿਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚ ਕੇ ਪੰਜਾਬ ਬਚਾਓ ਰੈਲੀ ਦਾ ਹਿੱਸਾ ਬਣਨ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪੀ.ਏ.ਸੀ. ਮੈਂਬਰ ਸਿਕੰਦਰ ਸਿੰਘ ਵਰਾਣਾ, ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਰਨਲ ਕੌਂਸਲ ਮੈਂਬਰ ਤੇ ਸਰਕਲ ਗੋਇਦਵਾਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆਂ, ਜਰਨਲ ਕੌਂਸਲ ਮੈਂਬਰ ਜਗਦੀਪ ਸਿੰਘ ਮਿੰਟੂ, ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਲਾਡੀ, ਐਸ.ਸੀ. ਵਿੰਗ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਸਰਕਲ ਖਡੂਰ ਸਾਹਿਬ ਪ੍ਰਧਾਨ ਸੁਖਜਿੰਦਰ ਸਿੰਘ ਲਾਡੀ, ਸਰਪੰਚ ਸੋਨੂੰ, ਕਸ਼ਮੀਰ ਸਿੰਘ ਟਰਾਂਸਪੋਰਟ, ਨਵਜੀਤ ਸਿੰਘ ਧੂੰਦਾ, ਸਾਬਕਾ ਮੈਨੇਜ਼ਰ ਦਵਿੰਦਰ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਕਸਿੰਗ ’ਚ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਅਧਿਆਪਕ ਜਥੇਬੰਦੀਆਂ ਵਲੋਂ ਲਏ ਸਖ਼ਤ ਫ਼ੈਸਲੇ
Ad Position 24