11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਨਜੀਤ ਸਿੰਘ ਬਾਵਾ ਚੇਅਰਮੈਨ ਤੇ ਪਰਮਜੀਤ ਸਿੰਘ ਲਾਲਕਾ ਯੂਥ ਐਸ.ਸੀ ਸੈੱਲ ਦੇ ਪ੍ਰਧਾਨ ਨਿਯੁਕਤ

ਤਰਨ ਤਾਰਨ, 10 ਸਤੰਬਰ (ਇਕਬਾਲ ਸਿੰਘ ਸੋਢੀ)– ਸਮਾਜ ਸੇਵੀ ਮਨਜੀਤ ਸਿੰਘ ਬਾਵਾ ਅਤੇ ਪਰਮਜੀਤ ਸਿੰਘ ਲਾਲਕਾ ਦੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵਲੋਂ ਮਨਜੀਤ ਸਿੰਘ ਬਾਵਾ ਨੂੰ ਪੰਜਾਬ ਚੇਅਰਮੈਨ ਅਤੇ ਪਰਮਜੀਤ ਸਿੰਘ ਲਾਲਕਾ ਨੂੰ ਪੰਜਾਬ ਯੂਥ ਐਸ. ਸੀ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਤਰਨ ਤਾਰਨ, 10 ਸਤੰਬਰ (ਇਕਬਾਲ ਸਿੰਘ ਸੋਢੀ)– ਸਮਾਜ ਸੇਵੀ ਮਨਜੀਤ ਸਿੰਘ ਬਾਵਾ ਅਤੇ ਪਰਮਜੀਤ ਸਿੰਘ ਲਾਲਕਾ ਦੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵਲੋਂ ਮਨਜੀਤ ਸਿੰਘ ਬਾਵਾ ਨੂੰ ਪੰਜਾਬ ਚੇਅਰਮੈਨ ਅਤੇ ਪਰਮਜੀਤ ਸਿੰਘ ਲਾਲਕਾ ਨੂੰ ਪੰਜਾਬ ਯੂਥ ਐਸ.ਸੀ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰਦੇਸ਼ ਯੂਥ ਚੇਅਰਮੈਨ ਸੁਖਜਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਤਰਨ ਤਾਰਨ ਵਿਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਡਾ. ਹਰੀਸ਼ ਸ਼ਰਮਾ ਅਤੇ ਰਾਸ਼ਟਰੀ ਮਹਾਂ ਮੰਤਰੀ ਤੇ ਪੰਜਾਬ ਇੰਚਾਰਜ ਟੋਡਰਮਲ ਮੱਟੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਮਨਜੀਤ ਸਿੰਘ ਬਾਵਾ ਅਤੇ ਪਰਮਜੀਤ ਸਿੰਘ ਲਾਲਕਾ ਦਾ ਸੰਗਠਨ ਵਿਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਡਾ. ਹਰੀਸ਼ ਸ਼ਰਮਾ ਨੇ ਨਵ-ਨਿਯੁਕਤ ਅਹੁਦੇਦਾਰਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਛੇ ਮਹੀਨਿਆਂ ਦੇ ਅੰਦਰ ਕਮੇਟੀਆਂ ਦਾ ਗਠਨ ਕਰਕੇ ਇਸ ਦੀ ਰਿਪੋਰਟ ਸੰਗਠਨ ਨੂੰ ਸੌਂਪੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਅਤੇ ਸਕੱਤਰ ਦਲਜੀਤ ਸਿੰਘ ਐਮਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਬਾਬਾ ਬੁੱਢਾ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24