11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ 8ਵੀਂ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ 8ਵੀਂ ਬਰਸੀ ਅੱਜ ਅੰਗੀਠਾ ਬਾਬਾ ਪਾਲਾ ਸਿੰਘ ਜੀ, ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਗਈ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉੱਘੇ ਰਾਗੀ-ਢਾਡੀ-ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਾਬਾ ਬਕਾਲਾ ਸਾਹਿਬ, 10 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ 8ਵੀਂ ਬਰਸੀ ਅੱਜ ਅੰਗੀਠਾ ਬਾਬਾ ਪਾਲਾ ਸਿੰਘ ਜੀ, ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਗਈ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉੱਘੇ ਰਾਗੀ-ਢਾਡੀ-ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ । ਵੱਖ ਵੱਖ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਦਾ ਸ਼ਾਨਮੱਤਾ ਇਤਿਹਾਸ ਹੈ । ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ, ਸਿੰਘ ਸਾਹਿਬ ਜਥੇ: ਬਾਬਾ ਕੀਰਤਨ ਸਿੰਘ, ਸਿੰਘ ਸਾਹਿਬ ਜਥੇ: ਬਾਬਾ ਮੱਖਣ ਸਿੰਘ, ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਅਤੇ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਵਰਗੇ ਮਹਾਂਪੁਰਖਾਂ ਨੇ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਬਾਬਾ ਜੀ ਨੂੰ ਸੱਚੀ ਇਹੀ ਸ਼ਰਧਾਂਜ਼ਲੀ ਹੋਵੇਗੀ ਕਿ ਆਪਣੀ ਨੌਜਵਾਨ ਪਨੀਰੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਬਚਾਕੇ ਗੁਰਬਾਣੀ ਅਤੇ ਗੁਰੂ ਦੇ ਧਾਰਨੀ ਬਣਾਈਏ । ਇਸ ਮੌਕੇ ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੁਰ ਸਿੰਘ ਵਾਲਿਆਂ ਦੇ ਭੁਝੰਗੀ ਬਾਬਾ ਚਰਨਜੀਤ ਸਿੰਘ, ਸੰਤ ਗੁਰਦੇਵ ਸਿੰਘ ਸ਼ਹੀਦੀ ਬਾਗ, ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਆਨੰਦਗੜ੍ਹ, ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਦੇ ਸਿੰਘ, ਬਾਬਾ ਸੁਰਜਨ ਸਿੰਘ ਬੁਤਾਲਾ, ਬਾਬਾ ਗੁਰਵਿੰਦਰ ਸਿੰਘ ਝੂਲ਼ਣੇ ਮਹਿਲ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਹਰਕੀਰਤ ਸਿੰਘ ਲੂਣ ਮੰਡੀ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ), ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਜਗਜੀਤ ਸਿੰਘ ਮੜੀਆਂ ਵਾਲੇ, ਬਾਬਾ ਗੁਰਵਿੰਦਰ ਸਿੰਘ ਨੰਗਲੀ, ਗਿਆਨੀ ਮਹਿਤਾਬ ਸਿੰਘ ਭੰਬੋਈ, ਗਿਆਨੀ ਜਗਜੀਤ ਸਿੰਘ ਜੱਜ, ਗਿ: ਸੁਖਚੈਨ ਸਿੰਘ ਵਰਪਾਲ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਭਾਈ ਜਸਪ੍ਰੀਤ ਸਿੰਘ (ਹਿੰਦ ਦੀ ਚਾਦਰ ਬਿਰਧ ਆਸ਼ਰਮ), ਚਰਨ ਸਿੰਘ ਚੰਨਾ ਪਹਿਲਵਾਨ, ਬਾਬਾ ਬਲਰਾਜ ਸਿੰਘ ਗੁ: ਗੋਬਿੰਦਗੜ੍ਹ ਸਾਹਿਬ, ਬਾਬਾ ਸ਼ੇਰਾ ਸਿੰਘ, ਇੰਦਰਜੀਤ ਸਿੰਘ-ਸੁਖਵਿੰਦਰ ਸਿੰਘ-ਜਸਵਿੰਦਰ ਸਿੰਘ (ਨੀਡਜ਼ ਹੋਲਸੇਲ ਸਟੋਰ), ਸਰਬਜੀਤ ਸਿੰਘ ਖਾਨਪੁਰ ਹਲਕਾ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ ਦੇ, ਪ੍ਰਿੰਸੀਪਲ ਕੁਲਬੀਰ ਸਿੰਘ ਮਾਨ, ਪਵਿੱਤਰਜੀਤ ਸਿੰਘ, ਮਨਮੋਹਣ ਸਿੰਘ ਭੁੱਲਰ, ਗਗਨ ਆਸਟਰੇਲੀਆ, ਜਥੇ: ਜਰਨੈਲ ਸਿੰਘ ਚੀਮਾਂਬਾਠ, ਅੰਮ੍ਰਿਤਪਾਲ ਸਿੰਘ ਚੀਮਾਂਬਾਠ, ਬਾਬਾ ਬਲਕਾਰ ਸਿੰਘ ਨੰਬਰਦਾਰ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਰਵੀ ਚੀਮਾਂ, ਪ੍ਰਿੰ: ਦਿਲਬਾਗ ਸਿੰਘ ਮਾਨ, ਪ੍ਰਧਾਨ ਸੁਰਜੀਤ ਸਿੰਘ ਕੰਗ, ਸੂਬੇਦਾਰ ਹਰਜੀਤ ਸਿੰਘ, ਗੁਰਜੰਟ ਸਿੰਘ ਪੱਡੇਆਣਾ (ਧੀਆਂ ਦੇ ਰਾਖੇ ਸੰਸਥਾ), ਪ੍ਰਧਾਨ ਮੋਹਣ ਸਿੰਘ ਕੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ, ਜੈਮਲ ਸਿੰਘ ਭੁੱਲਰ, ਪਰਮਜੀਤ ਸਿੰਘ, ਮਨਜਿੰਦਰ ਸਿੰਘ (ਸਾਰੇ ਕੌਂਸਲਰ), ਸਰਮੁੱਖ ਸਿੰਘ ਫੌਜੀ, ਬਲਸ਼ਰਨ ਸਿੰਘ ਜਮਾਲਪੁਰ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ, ਸੁਜਾਨ ਸਿੰਘ ਖਾਲਸਾ ਸੀ: ਆਗੂ ਆਪ, ਸੁਖਜੀਤ ਸਿੰਘ ਮਾਨ (ਸੂਬਾ ਜਨ: ਸਕੱਤਰ ਕਿਸਾਨ ਵਿੰਗ), ਪ੍ਰੀਤਮ ਸਿੰਘ (ਕਿਸਾਨ ਪੰਪ), ਸੁਰਿੰਦਰਪਾਲ ਸਿੰਘ ਧਾਲੀਵਾਲ, ਮੁਖਤਾਰ ਸਿੰਘ ਧਾਲੀਵਾਲ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਬਿਆਸ, ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲ਼ੋ ਨੰਗਲ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ, ਸੁਖਵਿੰਦਰ ਸਿੰਘ ਬਮਰਾਹ, ਸੋਨੂੰ ਬਮਰਾਹ, ਬਖਸ਼ੀਸ਼ ਸਿੰਘ, ਗੁਰਮੀਤ ਸਿੰਘ ਵਡਾਲਾ, ਦਿਆਲ ਸਿੰਘ ਖਿਲਚੀਆਂ, ਮੇਜਰ ਸਿੰਘ ਸਰਪੰਚ ਧਿਆਨਪੁਰ, ਜਸਵਿੰਦਰ ਸਿੰਘ ਪ੍ਰਧਾਨ ਮਹਿਸਮਪੁਰ, ਮਲਕੀਅਤ ਸਿੰਘ (ਗੁਰਮਤਿ ਮੁੰਦਾਵਨੀ ਸੰਗੀਤ ਪਾਠਸ਼ਾਲਾ), ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਮਾ: ਮਨਜੀਤ ਸਿੰਘ ਵੱਸੀ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਸੁਖਦੇਵ ਸਿੰਘ ਬਾਠ, ਪ੍ਰਧਾਨ ਜੈਵਿੰਦਰ ਸਿੰਘ ਭੁੱਲਰ, ਚੈਂਚਲ ਸਿੰਘ ਭੁੱਲਰ (ਗਗਨ ਪੈਲੇਸ), ਮਨਜੀਤ ਸਿੰਘ ਠੁਕਰਾਲ ਸਮੇਤ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁਖੀ ਸਾਹਿਬਾਨਾਂ ਨੇ ਹਾਜ਼ਰੀਆਂ ਭਰੀਆਂ । ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਅਤੇ ਸੰਤ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਨੇ ਸਮੂਹ ਆਈਆਂ ਜਥੇਬੰਦੀਆਂ ਦੇ ਸਿੰਘਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਤੀ ਸੈਕਟਰ ਲਈ ਬਿਜਲੀ ਘੱਟ ਮਿਲਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ- ਡੱਲ ਅਗਲੀ ਖ਼ਬਰ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਅਤੇ ਸਕੱਤਰ ਦਲਜੀਤ ਸਿੰਘ ਐਮਾ
Ad Position 24