11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਇਕ ਏਕੜ ਜ਼ਮੀਨ ਵਿਚ ਲਗਾਏ ਵੱਖ-ਵੱਖ ਕਿਸਮਾਂ ਦੇ ਪੌਦੇ

ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਇਲਾਕੇ ਵਿਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਹਰਿਆਲੀ ਮਿਸ਼ਨ ਤਹਿਤ ਪਿੰਡ ਵਰਪਾਲ ਵਿਖੇ ਵਿਸ਼ੇਸ਼ ਪੌਦਾ ਰੋਪਣ ਮੁਹਿੰਮ ਚਲਾਈ ਗਈ। ਇਸ ਤਹਿਤ ਪਿੰਡ ਵਰਪਾਲ ਵਿਖੇ ਇਕ ਏਕੜ ਜ਼ਮੀਨ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਤਰਨ ਤਾਰਨ, 10 ਸਤੰਬਰ (ਹਰਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਇਲਾਕੇ ਵਿਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਹਰਿਆਲੀ ਮਿਸ਼ਨ ਤਹਿਤ ਪਿੰਡ ਵਰਪਾਲ ਵਿਖੇ ਵਿਸ਼ੇਸ਼ ਪੌਦਾ ਰੋਪਣ ਮੁਹਿੰਮ ਚਲਾਈ ਗਈ। ਇਸ ਤਹਿਤ ਪਿੰਡ ਵਰਪਾਲ ਵਿਖੇ ਇਕ ਏਕੜ ਜ਼ਮੀਨ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਹ ਪੌਦੇ ਸੰਤ ਬਾਬਾ ਸੁੱਖਾ ਸਿੰਘ ਦੀ ਪ੍ਰੇਰਨਾ ਸਦਕਾ ਨਾਸਿਕ ਵਾਸੀ ਸ਼ਮਸ਼ੇਰ ਸਿੰਘ ਦੀ ਜ਼ਮੀਨ ਵਿਚ ਲਗਾਏ ਗਏ। ਇਸ ਦੌਰਾਨ ਫੁੱਲਦਾਰ, ਫਲਦਾਰ ਅਤੇ ਛਾਂਦਾਰ ਸਮੇਤ ਕਈ ਕਿਸਮਾਂ ਦੇ ਰੁੱਖਾਂ ਦੇ ਪੌਦੇ ਲਗਾਏ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਹਰਿਆਲੀ ਪੈਦਾ ਕਰਨਾ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਨਾਸਿਕ ਨੇ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਹਰ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸੰਸਥਾ ਵਲੋਂ ਲੋਕਾਂ ਨੂੰ ਵੀ ਵਾਤਾਵਰਨ ਦੀ ਰੱਖਿਆ ਲਈ ਅਜਿਹੇ ਉਪਰਾਲਿਆਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਤੋਂ ਕੈਰੋਵਾਲੀਏ ਪਰਿਵਾਰ ਸਮੇਤ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ - ਸਰਪੰਚ ਨਰਿੰਦਰ ਸਿੰਘ ਕਲਸੀਆ
Ad Position 24