12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਤੀ ਨਾਲ ਠੱਗੀ ਮਾਰਨ ਵਾਲੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪਤੀ ਨਾਲ ਧੋਖਾਧੜੀ ਕਰਨ ’ਤੇ ਪਤਨੀ ਅਤੇ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪਤੀ ਨਾਲ ਧੋਖਾਧੜੀ ਕਰਨ ’ਤੇ ਪਤਨੀ ਅਤੇ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਕਾਲਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੱਥੂਚੱਕ ਨੇ ਸ਼ਿਕਾਇਤ ਦਰਜ ਕਰਵਾਈ ਕਿ ਰਣਦੀਪ ਕੌਰ ਆਪਣੇ ਪਰਿਵਾਰਕ ਮੈਂਬਰਾਂ ਬਲਵਿੰਦਰ ਕੌਰ ਪਤਨੀ ਸਰਵਨ ਸਿੰਘ, ਸਰਵਨ ਸਿੰਘ ਪੁੱਤਰ ਮੁਖਤਿਆਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀਅਨ ਆਸਲ ਉਤਾੜ ਨੇ ਹਮਸਲਾਹ ਹੋ ਕੇ ਉਸ ਦੇ ਲੜਕੇ ਗੁਰਭੇਜ ਸਿੰਘ ਨਾਲ ਵਿਆਹ ਕਰਵਾਇਆ ਅਤੇ ਵਿਆਹ ਕਰਵਾਉਣ ਤੋਂ ਬਾਅਦ ਰਣਦੀਪ ਕੌਰ ਉਸਦੇ ਲੜਕੇ ਪਾਸੋਂ 30 ਲੱਖ 20 ਹਜ਼ਾਰ 760 ਰੁਪਏ ਲਗਵਾ ਕੇ ਕੈਨੇਡਾ ਚਲੀ ਗਈ ਅਤੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਯੂਦ ਵੀ ਉਸਦੇ ਲੜਕੇ ਨੂੰ ਕੈਨੇਡਾ ਨਹੀਂ ਬੁਲਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਜਾ ਰਹੇ ਹਨ। ਰਣਦੀਪ ਕੌਰ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਸ ਨਾਲ ਠੱਗੀ ਮਾਰੀ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ’ਤੇ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਸਰੂਪ ਸਿੰਘ ਵਲੋੰ ਉਕਤ ਵਿਅਕਤੀਆਂ ਖਿਲਾਫ ਧੋਖਾਧੜੀ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਖੰਭੇ ’ਤੇ ਕੰਮ ਕਰਦੇ ਪ੍ਰਾਈਵੇਟ ਕਰਮਚਾਰੀ ਦੀ ਹੋਈ ਮੌਤ ਅਗਲੀ ਖ਼ਬਰ ਦੋਸ਼ੀ ਵਿਅਕਤੀ ਦੀ ਲੋੜੀਂਦੀ ਹਾਜ਼ਰੀ ਲਈ ਘੋਸ਼ਣਾ
Ad Position 24