12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ੋ੍ਮਣੀ ਅਕਾਲੀ ਦਲ ਬਾਦਲ ਦੀ 13 ਨੂੰ ਗੋਇੰਦਵਾਲ ਸਾਹਿਬ ਰੈਲੀ ਸੰਬੰਧੀ ਐਸ. ਸੀ. ਵਿੰਗ ਦੀ ਮੀਟਿੰਗ ਹੋਈ

ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਖਡੂਰ ਸਾਹਿਬ ਵਿਖੇ ਐਸ. ਸੀ.

Ad Position 21
repet_subhas-goyals [Copy P29]
ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਬਾਬਾ ਜਸਵੰਤ ਸਿੰਘ ਨਾਲ ਨਵ-ਨਿਯੁਕਤ ਕਮੇਟੀ ਪ੍ਰਧਾਨ ਦਿਲਬਾਗ ਸਿੰਘ ਤੇ ਹੋਰ। ਤਸਵੀਰ: ਕੁਲਾਰ 12-09-2026
ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਖਡੂਰ ਸਾਹਿਬ ਵਿਖੇ ਐਸ.ਸੀ. ਵਿੰਗ ਦੀ ਮੀਟਿੰਗ ਖਡੂਰ ਸਾਹਿਬ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ 13 ਦੀ ਰੈਲੀ ਵਿਚ ਵੱਡੇ ਕਾਫਲੇ ਨਾਲ ਸ਼ਾਮਿਲ ਹੋਵਾਂਗੇ। ਇਸ ਮੌਕੇ ਉਨ੍ਹਾਂ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਮੀਤ ਪ੍ਰਧਾਨ ਜਸਵੰਤ ਸਿੰਘ ਛਾਪੜੀ ਸਾਹਿਬ, ਜਨਰਲ ਸਕਤਰ ਬਾਬਾ ਜਸਵੰਤ ਸਿੰਘ ਖਡੂਰ ਸਾਹਿਬ ਨੂੰ ਵਿਸਵਾਸ ਦਵਾਇਆ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ। ਇਸ ਮੌਕੇ ਨਿੰਦਰ ਸਿੰਘ ਮੀਤ ਪ੍ਰਧਾਨ, ਸਰਵਣ ਸਿੰਘ ਕਮੇਟੀ ਮੈਂਬਰ, ਤਰਸੇਮ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ, ਦਿਲਬਾਗ ਸਿੰਘ ਮੁਣਸ਼ੀ, ਸਤਨਾਮ ਸਿੰਘ ਬੋਰਵਾਲਾ, ਮਨਦੀਪ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਦੇ ਆਗੂ ਕੈਬਨਿਟ ਮੰਤਰੀ ਈ.ਟੀ.ਓ. ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ
Ad Position 24