12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਲਾਕ ਵਲਟੋਹਾ ਤੇ ਨਾਗੋਕੇ ਵਿਖੇ ਵੱਖ-ਵੱਖ ਖੇਡਾਂ ਦੇ ਹੋਏ ਗਹਿਗੱਚ ਮੁਕਾਬਲੇ

ਅਮਰਕੋਟ, 11 ਸਤੰਬਰ (ਭੱਟੀ)-ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਬਲਾਕ ਵਲਟੋਹਾ ਤੇ ਨਾਗੋਕੇ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅਮਰਕੋਟ, 11 ਸਤੰਬਰ (ਭੱਟੀ)-ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਬਲਾਕ ਵਲਟੋਹਾ ਤੇ ਨਾਗੋਕੇ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਖੇਡਾਂ ਦੇ ਗਹਿਗੱਚ ਮੁਕਾਬਲੇ ਹੋਏ। ਉਨ੍ਹਾਂ ਦੱਸਿਆ ਕਿ ਖੋ-ਖੋ ਅੰਡਰ-14 ਵਿਚ ਸੰਤ ਕਰਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੀਮਾ ਖੁਰਦ ਨੇ ਪਹਿਲਾ ਅਤੇ ਸੇਂਟ ਸੋਲਜਰ ਸਕੂਲ ਪੂਨੀਆ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21 ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਸਲ ਉਤਾੜ ਨੂੰ ਪਹਿਲਾ ਅਤੇ ਸੇਂਟ ਸੋਲਜ਼ਰ ਸਕੂਲ ਪੂਨੀਆ ਨੂੰ ਦੂਜਾ ਸਥਾਨ ਮਿਲਿਆ। ਇਸ ਤੋਂ ਇਲਾਵਾ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਵਿਚ ਸੰਤ ਕਰਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੀਮਾ ਖੁਰਦ ਨੇ ਪਹਿਲਾ ਅਤੇ ਸ੍ਰੀ ਬਾਲਾ ਜੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਵਿਚ ਸ੍ਰੀ ਬਾਲਾ ਜੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਨੇ ਪਹਿਲਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਆਸਲ ਉਤਾੜ ਨੇ ਦੂਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਫੁੱਟਬਾਲ ਅੰਡਰ-14 ਵਿਚ ਪਹਿਲਾ ਸਥਾਨ ਖੇਮਕਰਨ ਅਤੇ ਦੂਸਰਾ ਸਥਾਨ ਡਿੱਬੀਪੁਰ ਨੇ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਲਈ ਭਿੰਦਾ ਫਤਿਆਬਾਦ, ਕਸ਼ਮੀਰ ਸਹੋਤਾ ਅਤੇ ਸਾਥੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ’ਤੇ ਕਾਂਗਰਸ ਪਾਰਟੀ ਇਕਜੁੱਟ - ਯੁੱਧਵੀਰ, ਬਿਹਾਰੀਪੁਰ
Ad Position 24