13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਲਿਸ ਨੂੰ ਲੋੜੀਂਦਾ ਮੁਲਜ਼ਮ ਮੁਕਾਬਲੇ ਦੌਰਾਨ ਗੋਲੀਆਂ ਲੱਗਣ ਨਾਲ ਜ਼ਖ਼ਮੀ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੂੰ ਲੋੜੀਦੇ ਇਕ ਮੁਲਜ਼ਮ ਨੂੰ ਸੰਖੇਪ ਮੁਕਾਬਲੇ ਦੌਰਾਨ ਗਿ੍ਫ਼ਤਾਰ ਕੀਤਾ ਗਿਆ ਹੈ। ਗਿ੍ਫਤਾਰ ਕੀਤੇ ਗਏ ਵਿਅਕਤੀ ਵਲੋਂ ਫਰਾਰ ਹੋਣ ਸਮੇਂ ਪੁਲਿਸ ਪਾਰਟੀ ’ਤੇ ਗੋਲੀ ਚਲਾਈ ਗਈ ਸੀ।

Ad Position 21
repet_subhas-goyals [Copy P29]
ਹਸਪਤਾਲ ਵਿਚ ਇਲਾਜ ਅਧੀਨ ਜ਼ਖ਼ਮੀ ਮੁਲਜ਼ਮ। ਨਵਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਹਰਨਾਮ ਸਿੰਘ ਧੁੰਮਾਂ। ਅਜੀਤ ਤਸਵੀਰ 13-09-2026

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੂੰ ਲੋੜੀਦੇ ਇਕ ਮੁਲਜ਼ਮ ਨੂੰ ਸੰਖੇਪ ਮੁਕਾਬਲੇ ਦੌਰਾਨ ਗਿ੍ਫ਼ਤਾਰ ਕੀਤਾ ਗਿਆ ਹੈ। ਗਿ੍ਫਤਾਰ ਕੀਤੇ ਗਏ ਵਿਅਕਤੀ ਵਲੋਂ ਫਰਾਰ ਹੋਣ ਸਮੇਂ ਪੁਲਿਸ ਪਾਰਟੀ ’ਤੇ ਗੋਲੀ ਚਲਾਈ ਗਈ ਸੀ। ਪੁਲਿਸ ਵਲੋਂ ਬਚਾਅ ਲਈ ਚਲਾਈਆਂ ਗਈਆਂ ਗੋਲੀਆਂ ਦੌਰਾਨ ਉਕਤ ਵਿਅਕਤੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਗਿ੍ਫ਼ਤਾਰ ਕੀਤੇ ਮੁਲਜ਼ਮ ਪਾਸੋਂ ਇਕ ਨਾਜਾਇਜ਼ ਪਿਸਟਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਤਰਨ ਤਾਰਨ ਵਿਚ ਤਰਨ ਤਾਰਨ ਪੁਲਿਸ ਵਲੋਂ ਅਪਰਾਧਿਕ ਤੱਤਾਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਪਿਛਲੇ ਸਮੇਂ ਦੌਰਾਨ ਮੁਰਾਦਪੁਰਾ ਵਿਖੇ ਪੁਲਿਸ ਪਾਰਟੀ ’ਤੇ ਗੋਲੀ ਚਲਾਉਣ ਵਾਲਾ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਮੰਗਲ ਸਿੰਘ ਵਾਸੀ ਮੁਰਾਦਪੁਰਾ ਇਸ ਸਮੇਂ ਇਲਾਕੇ ਵਿਚ ਮੌਜੂਦ ਹੈ। ਜਿਸ ’ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਦਾ ਪਿੱਛਾ ਕੀਤਾ ਗਿਆ। ਕਾਰਵਾਈ ਦੌਰਾਨ ਮੁਲਜ਼ਮ ਨੇ ਪੈਟਰੋਲ ਪੰਪ ਨੇੜੇ ਭੱਜਣ ਦੀ ਕੋਸ਼ਿਸ਼ ਕੀਤੀ। ਭੱਜਦੇ ਸਮੇਂ ਉਸਦਾ ਮੋਟਰਸਾਈਕਲ ਸਲਿੱਪ ਹੋ ਗਿਆ ਅਤੇ ਉਹ ਡਿੱਗ ਪਿਆ। ਇਸ ਤੋਂ ਬਾਅਦ ਮੁਲਜ਼ਮ ਵਲੋਂ ਨਾਜਾਇਜ਼ ਹਥਿਆਰ ਨਾਲ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੀ ਗਈ। ਪੁਲਿਸ ਪਾਰਟੀ ਵਲੋਂ ਮੁਲਜ਼ਮ ਨੂੰ ਪਹਿਲਾਂ ਚੇਤਾਵਨੀ ਦਿੱਤੀ ਗਈ ਅਤੇ ਜਦੋਂ ਮੁਲਜ਼ਮ ਵਲੋਂ ਫਾਇਰਿੰਗ ਜਾਰੀ ਰੱਖੀ ਗਈ ਤਾਂ ਪੁਲਿਸ ਵਲੋਂ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਗਈ। ਮੁਕਾਬਲੇ ਦੌਰਾਨ ਮੁਲਜ਼ਮ ਨੂੰ 2 ਗੋਲੀਆਂ ਲੱਗੀਆਂ, ਜਿਸ ਉਪਰੰਤ ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਤੋਂ ਹੀ ਇਕ ਅਜਿਹੇ ਮਾਮਲੇ ਵਿਚ ਲੋੜੀਂਦਾ ਸੀ, ਜਿਸ ਵਿਚ ਉਸ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੀ ਸੀ। ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਮੁਲਜ਼ਮ ਦੀ ਪੂਰੀ ਭੂਮਿਕਾ, ਨਾਜਾਇਜ਼ ਹਥਿਆਰ ਦੇ ਸਰੋਤ ਅਤੇ ਉਸਦੇ ਸਾਥੀਆਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਮਾਮਲੇ ਨਾਲ ਸਬੰਧਤ ਹੋਰ ਲੋੜੀਂਦੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਾਰਵਾਈ ਜਾਰੀ ਹੈ। ਤਰਨ ਤਾਰਨ ਪੁਲਿਸ ਅਪਰਾਧੀਆਂ, ਨਾਜਾਇਜ਼ ਹਥਿਆਰ ਰੱਖਣ ਵਾਲਿਆਂ ਅਤੇ ਪੁਲਿਸ ’ਤੇ ਹਮਲੇ ਕਰਨ ਵਾਲੇ ਅਨਸਰਾਂ ਖਿਲਾਫ਼ ਸਖ਼ਤ ਅਤੇ ਫੈਸਲਾਕੁੰਨ ਕਾਰਵਾਈ ਕਰਨ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ, ਐੱਸ.ਐੱਚ.ਓ. ਥਾਣਾ ਸਿਟੀ ਪਰਮਜੀਤ ਸਿੰਘ ਵਿਰਦੀ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਆਤਮਹੱਤਿਆ ਲਈ ਮਜਬੂਰ ਕਰਨ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦੂਜੀ ਵਾਰ ਪ੍ਰਧਾਨ ਚੁਣੇ ਐਡਵੋਕੇਟ ਜੇ.ਐਸ ਢਿੱਲੋਂ ਦੀ ਜਿੱਤ ’ਤੇ ਇਲਾਕਾ ਵਾਸੀਆਂ ਵਲੋਂ ਖੁਸ...
Ad Position 24