‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਭਿੱਖੀਵਿੰਡ ਵਿਖੇ ਦਿਲਚਸਪ ਮੁਕਾਬਲੇ
ਭਿੱਖੀਵਿੰਡ, 12 ਸਤੰਬਰ (ਬੌਬੀ)–’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਭਿੱਖੀਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੋਬਿਨ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਅਮਰਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਖ
ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਭਿੱਖੀਵਿੰਡ ਵਿਖੇ ਹੋਏ ਖੇਡ ਮੁਕਾਬਲਿਆਂ ਦੇ ਦ੍ਰਿਸ਼। ਤਸਵੀਰ–ਬੌਬੀ
13-09-2026
ਭਿੱਖੀਵਿੰਡ, 12 ਸਤੰਬਰ (ਬੌਬੀ)–’ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਭਿੱਖੀਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੋਬਿਨ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਅਮਰਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ- ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਹੋਏ ਦਿਲਚਸਪ ਖੇਡ ਮੁਕਾਬਲਿਆਂ ਵਿਚ 60 ਮੀਟਰ ਲੜਕੀਆਂ ਵਿਚ ਪਹਿਲਾ ਸਥਾਨ ਗੁਰਲੀਨ ਕੌਰ, ਦੂਜਾ ਸਥਾਨ ਨਵਨੀਤ ਕੌਰ ਅਤੇ ਤੀਸਰਾ ਸਥਾਨ ਅਨਮੋਲਦੀਪ ਕੌਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ 600 ਮੀਟਰ ਲੜਕੀਆਂ ਵਿਚ ਅਨਮੋਲ ਪ੍ਰੀਤ ਕੌਰ ਪਹਿਲੀ ਪਹਿਲਾ ਸਥਾਨ ਪ੍ਰਾਪਤ ਕੀਤਾ, ਮਨਸੀਰਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ, ਗੁਰਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੰਬੀ ਛਾਲ ਵਿਚ ਮਨਸੀਰਤ ਕੌਰ ਨੇ ਪਹਿਲਾ ਸਥਾਨ ਗੁਰਲੀਨ ਕੌਰ ਨੇ ਦੂਜਾ ਸਥਾਨ ਤਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਖੋ-ਖੋ ਵਿੱਚ ਲੜਕੀਆਂ ਸਰਕਾਰੀ ਹਾਈ ਸਕੂਲ ਲਾਖਣਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀਮੇਘਾ ਨੇ ਦੂਸਰਾ ਸਥਾਨ ਹਾਸਲ ਕੀਤਾ। ਅੰਡਰ 17 ਵਿੱਚ ਲੜਕੀਆਂ ਖੋ-ਖੋ ਵਿੱਚ ਸਰਕਾਰੀ ਹਾਈ ਸਕੂਲ ਲਾਖਣਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੁੱਗ ਨੇ ਦੂਸਰਾ ਸਥਾਨ ਹਾਸਲ ਕੀਤਾ।