13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬੀਬੀ ਰਜਨੀ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੱਟੀ, 12 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸਿਰਮੌਰ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਾਜ਼ਰੀ ਭਰੀ ਗਈ।

Ad Position 21
repet_subhas-goyals [Copy P29]
ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਧਾਰਮਿਕ ਆਗੂ। ਤਸਵੀਰ: ਖਹਿਰਾ 13-09-2026
ਪੱਟੀ, 12 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸਿਰਮੌਰ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਾਜ਼ਰੀ ਭਰੀ ਗਈ। ਉਪਰੰਤ ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਵਰਿਆਮ ਸਿੰਘ ਕਵੀਸ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਇਤਿਹਾਸ ਦੀ ਸਾਂਝ ਪਾਈ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰਬਾਣੀ ਦੇ ਉਪਦੇਸ਼ਾਂ ਅਤੇ ਸਿੱਖ ਜੀਵਨ ਵਿਚ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ, ਸੇਵਾ ਕਰਨ ਅਤੇ ਸਿੱਖੀ ਸਰੂਪ ਵਿਚ ਰਹਿਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੀ ਵਿਰਾਸਤ, ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸੁੱਖਾ ਸਿੰਘ, ਪ੍ਰਿੰਸੀਪਲ ਪ੍ਰਭਜੀਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਵਿੱਦਿਅਕ ਸੰਸਥਾਵਾਂ ਪ੍ਰਬੰਧਕ ਕਮੇਟੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਾਲਾਨਾ ਵਜੀਫ਼ਾ ਰਾਸ਼ੀ ਭੇਟ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਰੰਗਾਰੰਗ ਸਮਾਗਮ
Ad Position 24