ਥਿੰਕਨੈਕਸਟ ਟੈਕਨਾਲੋਜੀਜ਼ ਮੋਹਾਲੀ ਵਲੋਂ ਐਸ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਦਾ ਦੌਰਾ
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)– ਵਿਦਿਆਰਥੀਆਂ ਦੇ ਤਕਨੀਕੀ ਹੁਨਰਾਂ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਸੂਚਨਾ ਤਕਨਾਲੋਜੀ ਖੇਤਰ ਵਿਚ ਰੁਜ਼ਗਾਰ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਥਿੰਕਨੈਕਸਟ ਟੈਕਨਾਲੋਜੀਜ਼ ਮੋਹਾਲੀ ਦੇ ਅਧਿਕਾਰੀਆਂ ਵਲੋਂ ਐਸ. ਜੀ.
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)– ਵਿਦਿਆਰਥੀਆਂ ਦੇ ਤਕਨੀਕੀ ਹੁਨਰਾਂ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਸੂਚਨਾ ਤਕਨਾਲੋਜੀ ਖੇਤਰ ਵਿਚ ਰੁਜ਼ਗਾਰ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਥਿੰਕਨੈਕਸਟ ਟੈਕਨਾਲੋਜੀਜ਼ ਮੋਹਾਲੀ ਦੇ ਅਧਿਕਾਰੀਆਂ ਵਲੋਂ ਐਸ.ਜੀ.ਏ.ਡੀ ਸਰਕਾਰੀ ਕਾਲਜ ਤਰਨ ਤਾਰਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਥਿੰਕਨੈਕਸਟ ਟੈਕਨਾਲੋਜੀਜ਼ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਦੇ ਨਵੇਂ ਰੁਝਾਨਾਂ ਅਤੇ ਸੂਚਨਾ ਤਕਨਾਲੋਜੀ ਖੇਤਰ ਵਿਚ ਕੈਰੀਅਰ ਦੇ ਮੌਕਿਆਂ ਸਬੰਧੀ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਸੂਚਨਾ ਤਕਨਾਲੋਜੀ ਖੇਤਰ ਵਿਚ ਹੋ ਰਹੀਆਂ ਨਵੀਆਂ ਤਬਦੀਲੀਆਂ, ਰੁਜ਼ਗਾਰ ਦੇ ਮੌਕਿਆਂ ਅਤੇ ਵਿਦਿਆਰਥੀਆਂ ਲਈ ਲੋੜੀਂਦੇ ਤਕਨੀਕੀ ਹੁਨਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੂੰ ਆਪਣੀ ਇੰਟਰਨਸ਼ਿਪ ਸਫਲਤਾਪੂਰਵਕ ਪੂਰੀ ਕਰਨ ਦੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੇ ਵਿਦਿਆਰਥੀਆਂ ਨੂੰ ਵੀ ਇੰਟਰਨਸ਼ਿਪ ਪੂਰਨਤਾ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਗੁਰਿੰਦਰਜੀਤ ਕੌਰ ਅਤੇ ਸਟਾਫ ਵਲੋਂ ਥਿੰਕਨੈਕਸਟ ਟੈਕਨਾਲੋਜੀਜ਼ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਜਸਜੀਤ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਤਕਨੀਕੀ ਹੁਨਰਾਂ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਸੂਚਨਾ ਤਕਨਾਲੋਜੀ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਲਈ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਸਹਾਇਕ ਪ੍ਰੋਫੈਸਰ ਪ੍ਰਭਜੋਤ ਕੌਰ ਸੂਦ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੇ ਬਿਹਤਰ ਕੈਰੀਅਰ ਲਈ ਅਜਿਹੇ ਪ੍ਰੋਗਰਾਮ ਨਿਯਮਿਤ ਤੌਰ ’ਤੇ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਕਾਲਜ ਦਾ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।