ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸੈਂਟਰਲ ਕਾਨਵੈਂਟ ਸਕੂਲ ਪੱਟੀ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਪੱਟੀ, 12 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਚੈਸ ਅਤੇ ਬੈਡਮਿੰਟਨ ਦੋਵਾਂ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
ਪੱਟੀ, 12 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਚੈਸ ਅਤੇ ਬੈਡਮਿੰਟਨ ਦੋਵਾਂ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਚੈਸ ਮੁਕਾਬਲੇ ਵਿੱਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਬੈਡਮਿੰਟਨ ਵਿੱਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਆਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ-ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।