12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਤਰਨ ਤਾਰਨ ਵਿਚ ਭਾਜਪਾ ਦਿਨੋ ਦਿਨ ਮਜ਼ਬੂਤੀ ਨਾਲ ਅੱਗੇ ਵਧ ਰਹੀ- ਮੰਨਾ

ਮੀਆਂਵਿੰਡ, 12 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਭਾਰਤੀ ਜਨਤਾ ਪਾਰਟੀ ਦਿਨੋ ਦਿਨ ਪੂਰੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੈਂਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਸਾਹਮਣੇ ਲਿਆਂਦਾ ਜਾ ਰਿਹਾ ਹੈ, ਕਿਉਂਕਿ ਵੱਡੀ ਗਿਣਤੀ ਵਿਚ ਲੋਕ ਭਲਾਈ ਸਕੀਮਾਂ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀ ਲੋਕਾਂ ਨੂੰ ਜਾਣਕਾਰੀ ਨਾ ਹੋਣ ਕਾਰਨ ਵਿਰੋਧੀ ਪਾਰਟੀ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਕਿ ਇਹ ਸਕੀਮ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੀਆਂਵਿੰਡ, 12 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਭਾਰਤੀ ਜਨਤਾ ਪਾਰਟੀ ਦਿਨੋ ਦਿਨ ਪੂਰੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੈਂਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਸਾਹਮਣੇ ਲਿਆਂਦਾ ਜਾ ਰਿਹਾ ਹੈ, ਕਿਉਂਕਿ ਵੱਡੀ ਗਿਣਤੀ ਵਿਚ ਲੋਕ ਭਲਾਈ ਸਕੀਮਾਂ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀ ਲੋਕਾਂ ਨੂੰ ਜਾਣਕਾਰੀ ਨਾ ਹੋਣ ਕਾਰਨ ਵਿਰੋਧੀ ਪਾਰਟੀ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਕਿ ਇਹ ਸਕੀਮ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਖਣ ਅਤੇ ਸੁਣਨ ਵਿਚ ਆ ਰਿਹਾ ਹੈ ਕਿ ਪਿੰਡਾਂ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਹੋਵੇ ਅਤੇ ਉਨ੍ਹਾਂ ਨੂੰ ਯੂ.ਪੀ. ਵਰਗਾ ਨਸ਼ੇ, ਲੁੱਟ ਖੋਹ ਅਤੇ ਗੈਂਗਸਟਰਵਾਦ ਤੋਂ ਰਹਿਤ ਰਾਜ ਮਿਲੇ, ਤਾਂ ਜੋ ਉਹ ਖੁਸ਼ਹਾਲੀ ਭਰਿਆ ਜੀਵਨ ਬਤੀਤ ਕਰ ਸਕਣ। ਇਸ ਲਈ ਲੋਕ ਭਾਜਪਾ ਨੂੰ ਸੱਤਾ ਸੌਂਪਣ ਲਈ ਤਿਆਰ ਬੈਠੇ ਹਨ। ਇਸ ਮੌਕੇ ਮੰਨਾ ਮੀਆਂਵਿੰਡ ਨਾਲ ਮੁਲਾਕਾਤ ਕਰਨ ਪਹੁੰਚੇ ਆਗੂਆਂ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਜਿਲ੍ਹਾ ਸਕੱਤਰ ਅਸ਼ੀਸ਼ ਚੀਮਾ ਝਬਾਲ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ, ਜ਼ਿਲ੍ਹਾ ਸਕੱਤਰ ਬਚਿੱਤਰ ਸਿੰਘ ਅਲਾਵਲਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਦੀ ਸਪਲਾਈ ਨੂੰ ਲੈ ਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਦਾ ਵਫ਼ਦ ਐੱਸ.ਈ. ਨੂੰ ਮਿਲਿਆ ਅਗਲੀ ਖ਼ਬਰ ਹਰਦੀਪ ਸਿੰਘ ਨੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਸੈਕਟਰੀ ਦਾ ਆਹੁਦਾ ਸੰਭਾਲਿਆ
Ad Position 24