12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਤੀ ਮੋਟਰਾਂ ਦੀ ਸਪਲਾਈ ਨੂੰ ਲੈ ਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਦਾ ਵਫ਼ਦ ਐੱਸ.ਈ. ਨੂੰ ਮਿਲਿਆ

ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)–ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਨੂੰ ਲੈ ਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਇਕ ਵਫਦ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੀਕੇ ਦੀ ਅਗਵਾਈ ਵਿਚ ਬਿਜਲੀ ਬੋਰਡ ਦੇ ਐੱਸ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)–ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਨੂੰ ਲੈ ਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਇਕ ਵਫਦ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੀਕੇ ਦੀ ਅਗਵਾਈ ਵਿਚ ਬਿਜਲੀ ਬੋਰਡ ਦੇ ਐੱਸ.ਈ. ਤਰਨ ਤਾਰਨ ਨੂੰ ਮਿਲਿਆ। ਵਫਦ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪਡੋਰੀ ਤਖਤ ਵੱਲ ਨੇ ਬੋਲਦਿਆਂ ਕਿਹਾ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੋ ਤੋਂ ਤਿੰਨ ਘੰਟੇ ਮਿਲ ਰਹੀ ਹੈ, ਜਦਕਿ ਝੋਨੇ ਦੀ ਫਸਲ ਨੂੰ ਹੁਣ ਪਾਣੀ ਦੀ ਬਹੁਤ ਲੋੜ ਹੈ। ਜਤਿੰਦਰ ਪਾਲ ਸਿੰਘ ਨੇ ਕਿਹਾ ਕਿਸਾਨ ਅੱਗੇ ਹੀ ਕਰਜੇ ਦੇ ਬੋਝ ਥੱਲੇ ਦੱਬੇ ਹੋਏ ਹਨ। ਕੁਦਰਤ ਦੀ ਕਰੋਪੀ ਬਾਰਸ ਨਹੀਂ ਹੋ ਰਹੀ, ਸਰਕਾਰ ਦੀ ਨੀਤੀ ਕਾਰਨ ਬਿਜਲੀ ਦੀ ਸਪਲਾਈ ਨਹੀਂ ਮਿਲ ਰਹੀ। ਇਸ ਮੌਕੇ ਐੱਸ.ਈ. ਤਰਨ ਤਾਰਨ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਅੱਜ ਤੋਂ ਬਿਜਲੀ ਸਪਲਾਈ 8 ਤੋਂ 10 ਘੰਟੇ ਮਿਲੇਗੀ ਅੱਗੇ ਤੋਂ ਕੋਈ ਦਿੱਕਤ ਨਹੀਂ ਆਵੇਗੀ। ਵਫਦ ਵਿਚ ਤਰਸੇਮ ਸਿੰਘ, ਗੁਰਵਿੰਦਰ ਸਿੰਘ, ਜੈਮਲ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਬਲਬੀਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ - ਡਾ. ਤੇਜਬੀਰ ਸਿੰਘ ਭੰਗੂ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ ਭਾਜਪਾ ਦਿਨੋ ਦਿਨ ਮਜ਼ਬੂਤੀ ਨਾਲ ਅੱਗੇ ਵਧ ਰਹੀ- ਮੰਨਾ
Ad Position 24