ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ - ਡਾ. ਤੇਜਬੀਰ ਸਿੰਘ ਭੰਗੂ
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ.
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾਉਣ, ਤਾਂ ਜੋ ਭਵਿੱਖ ਵਿਚ ਕਿਸਾਨਾ ਨੂੰ ਉਨ੍ਹਾਂ ਦੀ ਇਸ ਯੂਨੀਕ ਫਾਰਮਰ ਆਈ.ਡੀ. ਰਾਹੀਂ ਹੀ ਖਾਦਾਂ ਦੀ ਸਪਲਾਈ, ਪੀ.ਐਮ. ਕਿਸਾਨ ਸਨਮਾਨ ਨਿੱਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਆਦਿ ਸਹੂਲਤਾਂ ਸਬਸਿਡੀ ’ਤੇ ਮਿਲਣਯੋਗ ਹੋਣਗੀਆਂ। ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸੰਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਂਅ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸੰਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਆਈ.ਡੀ. ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਂਅ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਆਈ.ਡੀ. ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਫਾਰਮਰ ਆਈ.ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਂਅ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਆਈ.ਡੀ. ਬਣਾਉਣੀ ਜ਼ਰੂਰੀ ਹੈ, ਤਾਂ ਜੋ ਖੇਤੀ ਨਾਲ ਸੰਬੰਧਿਤ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।