13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਨਸ਼ੇ ਨੂੰ ਪਹਿਲ ਦੇ ਅਧਾਰ ’ਤੇ ਖ਼ਤਮ ਕਰਾਂਗੇ - ਸੁਖਬੀਰ ਸਿੰਘ ਬਾਦਲ

ਗੋਇੰਦਵਾਲ ਸਾਹਿਬ (ਤਰਨ ਤਾਰਨ), 13 ਸਤੰਬਰ (ਹਰਿੰਦਰ ਸਿੰਘ, ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਝਾਂਸੇ ਵਿਚ ਲੈ ਕੇ ਸਮੇਂ ਸਮੇਂ ’ਤੇ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਆਪਣੀ ਸਰਕਾਰ ਤਾਂ ਬਣਾ ਲਈ, ਪਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਤਾਂ ਕਰਨਾ ਦੂਰ ਰਿਹਾ, ਸਗੋਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨਾਂ, ਮਜ਼ਦੂਰਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਰੱਜ ਕੇ ਕੁੱਟਿਆ ਗਿਆ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਝਾਂਸਿਆਂ ਤੋਂ ਦੂਰ ਹੋ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਗੋਇੰਦਵਾਲ ਸਾਹਿਬ (ਤਰਨ ਤਾਰਨ), 13 ਸਤੰਬਰ (ਹਰਿੰਦਰ ਸਿੰਘ, ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਝਾਂਸੇ ਵਿਚ ਲੈ ਕੇ ਸਮੇਂ ਸਮੇਂ ’ਤੇ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਆਪਣੀ ਸਰਕਾਰ ਤਾਂ ਬਣਾ ਲਈ, ਪਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਤਾਂ ਕਰਨਾ ਦੂਰ ਰਿਹਾ, ਸਗੋਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨਾਂ, ਮਜ਼ਦੂਰਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਰੱਜ ਕੇ ਕੁੱਟਿਆ ਗਿਆ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਝਾਂਸਿਆਂ ਤੋਂ ਦੂਰ ਹੋ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ। ਸ੍ਰੀ ਗੋਇੰਦਵਾਲ ਸਾਹਿਬ ਵਿਖੇ 20 ਹਜ਼ਾਰ ਤੋਂ ਵੱਧ ਲੋਕਾਂ ਦੇ ਹੋਏ ਇਤਿਹਾਸਕ ਇਕੱਠ ਨੇ ਇਹ ਦਰਸਾਅ ਦਿੱਤਾ ਹੈ ਕਿ ਪੰਜਾਬ ਵਿਚ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਰਹੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਕਰਵਾਈ ਗਈ ਇਕ ਰਿਕਾਰਡਤੋੜ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਲੋਕਾਂ ਲਈ ਲਗਾਏ ਗਏ ਟੈਂਟ ਭਰ ਗਏ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਵੀ ਬੰਦ ਹੋ ਗਈਆਂ। ਹਰ ਜਗ੍ਹਾ ਅਕਾਲੀ ਦਲ ਦੇ ਝੰਡੇ ਫੜੇ ਲੋਕ ਹੀ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਪਾਰਟੀਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ, ਜਿੰਨਾਂ ਨੇ ਪੰਜਾਬ ਦੇ ਹਿੱਤਾਂ ਲਈ ਕੁਝ ਨਹੀਂ ਕੀਤਾ, ਸਗੋਂ ਪੰਜਾਬ ਨੂੰ ਲੁੱਟਿਆ ਹੀ ਹੈ। ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਸਦੇ ਪਰਿਵਾਰ ਨੇ ਹਮੇਸ਼ਾਂ ਕਾਂਗਰਸ ਪਾਰਟੀ ਦਾ ਡੱਟ ਕੇ ਸਮਰਥਨ ਕੀਤਾ ਹੈ ਅਤੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਤੋਂ ਬਾਅਦ ਵੀ ਪਾਰਟੀ ਨਹੀਂ ਛੱਡੀ ਅਤੇ ਇਸ ਪਰਿਵਾਰ ਨੇ ਬੀਬੀ ਪਰਮਜੀਤ ਕੌਰ ਖਾਲੜਾ ਵਿਰੁੱਧ ਵੀ ਕਾਂਗਰਸ ਦਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਵੀ ਮੁੱਖ ਮੰਤਰੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਭੇਜਿਆ ਸੀ। ਇਆਲੀ ਭਗਵੰਤ ਮਾਨ ਦੀ ਗੱਲ ਕਰ ਰਿਹਾ ਹੈ, ਕਿਉਂਕਿ ਦਾਖਾ ਦੇ ਵਿਧਾਇਕ ਦੀਆਂ ਗੈਰ-ਕਾਨੂੰਨੀ ਕਲੋਨੀਆਂ ਨਾਲ ਸੰਬੰਧਿਤ ਸਾਰੀਆਂ ਫਾਈਲਾਂ ਮੁੱਖ ਮੰਤਰੀ ਕੋਲ ਹਨ। ਅੱਜ ਦਾ ਵੱਡਾ ਇਕੱਠ ਖੁਦ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਨੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਅਤੇ ਰਮਨਦੀਪ ਕੌਰ, ਜੋ ਇਸ ਹਲਕੇ ਤੋਂ ਪਾਰਟੀ ਦੇ ਹਲਕਾ ਇੰਚਾਰਜ ਹਨ, ਨੂੰ ਇਸ ਇਲਾਕੇ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਕਰਵਾਉਣ ਲਈ ਵਧਾਈ ਦਿੱਤੀ। ਅਕਾਲੀ ਦਲ ਵਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਆਪਣੀ ਕਾਰਜ ਯੋਜਨਾ ਪੇਸ਼ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਟਿਊਬਵੈੱਲ ਕੁਨੈਕਸ਼ਨ ਤੋਂ ਬਿਨਾਂ ਸਾਰੇ ਕਿਸਾਨਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਟਾ-ਦਾਲ ਸਕੀਮ ਤਹਿਤ 50 ਕਿੱਲੋ ਕਣਕ ਦਿੱਤੀ ਜਾਵੇਗੀ ਅਤੇ ਸ਼ਗਨ ਲਾਭ ਨੂੰ ਵਧਾ ਕੇ ਇਕ ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੇਘਰਾਂ ਨੂੰ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ, ਸਾਰੀਆਂ ਨਦੀਆਂ ਨੂੰ ਨਹਿਰਾਂ ਵਿਚ ਤਬਦੀਲ ਕੀਤਾ ਜਾਵੇਗਾ, ਸਰਕਾਰੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ, ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਪੰਜਾਬ ਸ਼ੈਲੀ ਦਾ ‘ਕੁਸ਼ਤੀ ਵਿਸ਼ਵ ਕੱਪ’ ਸ਼ੁਰੂ ਕੀਤਾ ਜਾਵੇਗਾ ਅਤੇ ਦੁਧਾਰੂ ਪਸ਼ੂਆਂ ਦੀ ਖ਼ਰੀਦ ਲਈ 75 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। ਹਲਕਾ ਇੰਚਾਰਜ ਰਮਨਦੀਪ ਕੌਰ ਨੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦੁਆਇਆ ਕਿ ਉਹ ਹਲਕੇ ਦੇ ਵਰਕਰਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਵੇਗੀ। ਇਸ ਰੈਲੀ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਕੰਚਨਪ੍ਰੀਤ ਕੌਰ ਹਲਕਾ ਇੰਚਾਰਜ ਤਰਨ ਤਾਰਨ, ਜਥੇ. ਗੁਰਬਚਨ ਸਿੰਘ ਕਰਮੂਵਾਲਾ, ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜ਼ਿਲ੍ਹਾ ਮਹਿਲਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ, ਮੈਂਬਰ ਪੀ.ਏ.ਸੀ. ਦਲਬੀਰ ਸਿੰਘ ਜਹਾਂਗੀਰ, ਲੋਕ ਸਭਾ ਹਲਕਾ ਇੰਚਾਰਜ ਗੁਰਸੇਵਕ ਸਿੰਘ ਸ਼ੇਖ, ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ, ਕੁਲਦੀਪ ਸਿੰਘ ਲਾਹੌਰੀਆ ਜਨਰਲ ਕੌਂਸਲ ਮੈਂਬਰ, ਗੁਰਪ੍ਰੀਤ ਸਿੰਘ ਝੱਭਰ, ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀ.ਸੀ. ਸੈਲ, ਸਤਿੰਦਰ ਸਿੰਘ ਮੰਟਾ ਹਲਕਾ ਇੰਚਾਰਜ ਜਲਾਲਾਬਾਦ, ਪ੍ਰਗਟ ਸਿੰਘ ਬਨਵਾਲੀਪੁਰ, ਗਿਆਨ ਸਿੰਘ ਸਹਾਬਪੁਰ, ਬਲਵਿੰਦਰ ਸਿੰਘ ਵੇਈਂਪੂਈਂ, ਮਹਿਲ ਸਿੰਘ ਜੋਧਪੁਰ ਯੂਥ ਪ੍ਰਧਾਨ, ਜੰਗਸ਼ੇਰ ਸਿੰਘ ਟੋਨੀ ਸਰਪੰਚ, ਤੇਜਿੰਦਰ ਸਿੰਘ ਪ੍ਰਿੰਸ ਮੈਂਬਰ ਜਨਰਲ ਕੌਂਸਲ, ਮੋਹਨ ਸਿੰਘ ਭੈਲ ਸਰਕਲ ਪ੍ਰਧਾਨ ਫਤਿਆਬਾਦ, ਢਾਡੀ ਸਤਨਾਮ ਸਿੰਘ ਐਮ.ਏ., ਸੀਨੀਅਰ ਆਗੂ ਬਰਜਿੰਦਰਜੀਤ ਸਿੰਘ, ਮੈਂਬਰ ਜਰਨੈਲ ਸਿੰਘ ਡੋਗਰਵਾਲ, ਨਿੰਦਰ ਸਿੰਘ ਭੈਲ ਸਿੰਘ ਟਿੱਕਾ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਮੈਂਬਰ ਮੋਹਨ ਸਿੰਘ ਰਠੋਰ, ਸਾਬਕਾ ਥਾਣੇਦਾਰ ਤਰਸੇਮ ਸਿੰਘ ਬਾਜਵਾ, ਸਾਬਕਾ ਸੰਮਤੀ ਮੈਂਬਰ ਬਲਵਿੰਦਰ ਸਿੰਘ, ਵਰਿੰਦਰ ਸਿੰਘ ਜੋਤੀ, ਸਰਵਨ ਸਿੰਘ ਲਾਹੌਰੀਆ, ਸੁਖਬੀਰ ਸਿੰਘ ਲੋਧੀ, ਡਾ. ਮੱਸਾ ਸਿੰਘ, ਬਲਕਾਰ ਸਿੰਘ ਬਾਰਾ, ਸਾਬਕਾ ਮੈਨੇਜ਼ਰ ਦਵਿੰਦਰ ਸਿੰਘ, ਫਿਲਮ ਡਾਇਰੈਕਟਰ ਨਸੀਬ ਰੰਧਾਵਾ, ਚੇਅ. ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਤਰਸੇਮ ਸਿੰਘ ਗਿੱਲ, ਮੈਂਬਰ ਗੁਰਸੇਵਕ ਸਿੰਘ, ਸਾਹਿਬ ਸਿੰਘ ਲਾਹੌਰੀਆ, ਦਲਜੀਤ ਸਿੰਘ ਵਿਰਕ, ਪਰਮਪਾਲ ਸਿੰਘ, ਸੁਰਜਨ ਸਿੰਘ ਲਾਹੌਰੀਆ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਬਾਬਾ ਬਲਬੀਰ ਸਿੰਘ, ਰਜਿੰਦਰ ਸਿੰਘ ਫੌਜੀ, ਬਾਬਾ ਇੰਦਰਜੀਤ ਸਿੰਘ ਖੱਖ, ਮੈਂਬਰ ਹਰਦੀਪ ਸਿੰਘ ਖੱਖ, ਦਲਜੀਤ ਸਿੰਘ ਮੰਡ, ਸੁਰਮੁੱਖ ਸਿੰਘ, ਨਿਰਮਲ ਸਿੰਘ ਕਾਹਲਵਾਂ ਮੈਨੇਜਰ ਆਦਿ ਹਾਜ਼ਰ ਸਨ। ਸਟੇਜ ਦੀ ਕਾਰਵਾਈ ਮੈਂਬਰ ਪੀ.ਏ.ਸੀ. ਸਿਕੰਦਰ ਸਿੰਘ ਵਰਾਣਾ ਵਲੋਂ ਕੀਤੀ ਗਈ। ਅਖੀਰ ਵਿਚ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਨੇ ਆਈ ਸੰਗਤ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੱਲ੍ਹਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤੀ ਗਈ ਭਰਵੀਂ ਮੀਟਿੰਗ ਮੌਕੇ ਜਾਣਕਾਰੀ ਦਿੰਦੇ ਹੋਏ ਭਾਈ ਕੁਲਦਮਨ... ਅਗਲੀ ਖ਼ਬਰ ਖਡੂਰ ਸਾਹਿਬ ਤੋਂ ਅਕਾਲੀ ਵਰਕਰਾਂ ਦਾ ਵੱਡਾ ਕਾਫਲਾ ‘ਪੰਜਾਬ ਬਚਾਓ’ ਰੈਲੀ ’ਚ ਸ਼ਾਮਿਲ ਹੋਇਆ
Ad Position 24