14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼ੇਰੋਂ ਖੰਡ ਮਿੱਲ ਮੋਰਚੇ ਦੇ 115ਵੇਂ ਦਿਨ ਬਿਜਲੀ ਦੇ ਲੰਮੇ ਕੱਟਾਂ ਖ਼ਿਲਾਫ਼ ਭੜਕੇ ਕਿਸਾਨ ਆਗੂ

ਨੌਸ਼ਿਹਰਾ ਪੰਨੂੰਆ, 13 ਸਤੰਬਰ (ਦੀਪਕ ਮੈਣੀ)– ਸ਼ੇਰੋਂ ਖੰਡ ਮਿੱਲ ਮੋਰਚੇ ਦੇ 115 ਵੇਂ ਦਿਨ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪਾਵਰਕਾਮ ਵਲੋਂ ਬਿਜਲੀ ਦੇ ਲਗਾਏ ਜਾ ਰਹੇ ਲੰਮੇ ਕੱਟਾਂ ਖਿਲਾਫ਼ ਜੋਰਦਾਰ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਦਵਿੰਦਰ ਸੋਹਲ, ਜੱਸਾ ਸਿੰਘ ਕੱਦਗਿੱਲ, ਡਾਕਟਰ ਇੰਦਰਜੀਤ ਸਿੰਘ ਮਰਹਾਣਾ, ਨਛੱਤਰ ਸਿੰਘ ਪਨੂੰ ਆਦਿ ਨੇ ਕਿਹਾ ਕਿ ਪਾਵਰਕਾਮ ਵਲੋਂ ਸੂਬਾ ਭਰ ਵਿਚ ਬਿਜਲੀ ਦੇ ਲੰਮੇ -ਲੰਮੇ ਕੱਟ ਲਗਾ ਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ ਕੇ ਤਿਆਰ ਕੀਤੀ ਝੋਨੇ ਦੀ ਫ਼ਸਲ ਦਾ ਬਹੁਤ ਤੇਜ਼ ਗਰਮੀ ਦੇ ਚਲਦਿਆਂ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਨੌਸ਼ਿਹਰਾ ਪੰਨੂੰਆ, 13 ਸਤੰਬਰ (ਦੀਪਕ ਮੈਣੀ)– ਸ਼ੇਰੋਂ ਖੰਡ ਮਿੱਲ ਮੋਰਚੇ ਦੇ 115 ਵੇਂ ਦਿਨ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪਾਵਰਕਾਮ ਵਲੋਂ ਬਿਜਲੀ ਦੇ ਲਗਾਏ ਜਾ ਰਹੇ ਲੰਮੇ ਕੱਟਾਂ ਖਿਲਾਫ਼ ਜੋਰਦਾਰ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਦਵਿੰਦਰ ਸੋਹਲ, ਜੱਸਾ ਸਿੰਘ ਕੱਦਗਿੱਲ, ਡਾਕਟਰ ਇੰਦਰਜੀਤ ਸਿੰਘ ਮਰਹਾਣਾ, ਨਛੱਤਰ ਸਿੰਘ ਪਨੂੰ ਆਦਿ ਨੇ ਕਿਹਾ ਕਿ ਪਾਵਰਕਾਮ ਵਲੋਂ ਸੂਬਾ ਭਰ ਵਿਚ ਬਿਜਲੀ ਦੇ ਲੰਮੇ -ਲੰਮੇ ਕੱਟ ਲਗਾ ਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ ਕੇ ਤਿਆਰ ਕੀਤੀ ਝੋਨੇ ਦੀ ਫ਼ਸਲ ਦਾ ਬਹੁਤ ਤੇਜ਼ ਗਰਮੀ ਦੇ ਚਲਦਿਆਂ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ । ਜਿਸਦੇ ਖਿਲਾਫ ਸਯੁੰਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ’ਤੇ 14 ਸਤੰਬਰ ਦਿਨ ਸੋਮਵਾਰ ਨੂੰ ਪਾਵਰਕਾਮ ਦੇ ਸਥਾਨਕ ਐਸ.ਈ. ਦਫਤਰ ਦੇ ਬਾਹਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਸ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਮੌਕੇ ਕਿਸਾਨ ਆਗੂਆਂ ਸੁਖਦੇਵ ਸਿੰਘ ਤੁੜ, ਰੇਸ਼ਮ ਸਿੰਘ ਫੈਲੋਕੇ, ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਚਰਨ ਸਿੰਘ ਸਭਰਾ, ਜਸਬੀਰ ਸਿੰਘ ਨਿੱਝਰਪੁਰਾ, ਮੁਖਵਿੰਦਰ ਸਿੰਘ ਫੈਲੋਕੇ, ਮੰਗਲ ਸਿੰਘ, ਕੇਹਰ ਸਿੰਘ ਸੁਖਬਾਜ ਸਿੰਘ ਸਿੱਧੂ ਆਦਿ ਨੇ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਦੇ ਘਟੀਆ ਪ੍ਰਬੰਧਾਂ ਨੂੰ ਤੁਰੰਤ ਠੀਕ ਕਰਨ ਉਪਰੰਤ ਲਗਾਏ ਜਾ ਰਹੇ ਲੰਮੇ ਕੱਟ ਖਤਮ ਕਰਕੇ ਝੋਨੇ ਦੀ ਫ਼ਸਲ ਲਈ ਘੱਟੋ ਘੱਟ 10 ਘੰਟੇ ਅਤੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ 24 ਘੰਟੇ ਘਰੇਲੂ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਟੈਨਿਸ ਬਾਲ ਕ੍ਰਿਕਟ ਦਾ ਸ਼ਡਿਊਲ ਜਾਰੀ 15 ਤੋਂ 20 ਸਤੰਬਰ ਤੱਕ ਵੱਖ-ਵੱਖ ਬਲਾਕਾਂ ਵਿਚ... ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24