13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਟੈਨਿਸ ਬਾਲ ਕ੍ਰਿਕਟ ਦਾ ਸ਼ਡਿਊਲ ਜਾਰੀ 15 ਤੋਂ 20 ਸਤੰਬਰ ਤੱਕ ਵੱਖ-ਵੱਖ ਬਲਾਕਾਂ ਵਿਚ ਹੋਣਗੇ ਮੁਕਾਬਲੇ - ਜ਼ਿਲ੍ਹਾ ਖੇਡ ਅਫ਼ਸਰ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਖੇਡ ਕਰਵਾਈ ਜਾ ਰਹੀ ਹੈ । ਇਹ ਪਹਿਲਾਂ ਬਲਾਕ ਪੱਧਰ ’ਤੇ ਹੋਵੇਗੀ, ਇਸ ਤੋਂ ਬਾਅਦ ਫਿਰ ਜ਼ਿਲ੍ਹਾ ਪੱਧਰ ’ਤੇ ਕਰਵਾਈ ਜਾਵੇਗੀ।

Ad Position 21
repet_subhas-goyals [Copy P29]
ਸ੍ਰੀਮਤੀ ਸਤਵੰਤ ਕੌਰ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ। 14-09-2026
ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਖੇਡ ਕਰਵਾਈ ਜਾ ਰਹੀ ਹੈ । ਇਹ ਪਹਿਲਾਂ ਬਲਾਕ ਪੱਧਰ ’ਤੇ ਹੋਵੇਗੀ, ਇਸ ਤੋਂ ਬਾਅਦ ਫਿਰ ਜ਼ਿਲ੍ਹਾ ਪੱਧਰ ’ਤੇ ਕਰਵਾਈ ਜਾਵੇਗੀ। ਬਲਾਕ ਪੱਧਰ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸਤਵੰਤ ਕੌਰ ਨੇ ਦੱਸਿਆ ਕਿ ਬਲਾਕ ਖਡੂਰ ਸਾਹਿਬ ਦੇ ਮੁਕਾਬਲੇ 15 ਤੇ 16 ਸਤੰਬਰ ਨੂੰ ਸ੍ਰੀ ਗੁਰੂ ਅੰਗਦ ਦੇਵ ਖੇਡ ਸਟੇਡੀਅਮ ਖਡੂਰ ਸਾਹਿਬ ਗੋਇੰਦਵਾਲ ਰੋਡ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਬਲਾਕ ਪੱਟੀ ਦੇ ਮੁਕਾਬਲੇ ਵੀ 15 ਤੇ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਹੋਣਗੇ। ਇਸ ਤੋਂ ਇਲਾਵਾ ਬਲਾਕ ਤਰਨ ਤਾਰਨ ਦੇ ਮੁਕਾਬਲੇ 17 ਤੇ 18 ਸਤੰਬਰ ਨੂੰ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਨਾਗੋਕੇ ਦੇ ਮੁਕਾਬਲੇ ਸ੍ਰੀ ਗੁਰੂ ਅੰਗਦ ਦੇਵ ਖੇਡ ਸਟੇਡੀਅਮ ਖਡੂਰ ਸਾਹਿਬ ਗੋਇੰਦਵਾਲ ਰੋਡ ਵਿਖੇ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਮੁਕਾਬਲੇ ਸਰਦਾਰ ਬਲਵੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਵਿਖੇ ਅਤੇ ਬਲਾਕ ਚੋਹਲਾ ਸਾਹਿਬ ਦੇ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 17 ਤੇ 18 ਸਤੰਬਰ ਨੂੰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਗੰਡੀਵਿੰਡ ਦੇ ਮੁਕਾਬਲੇ 16 ਤੇ 17 ਸਤੰਬਰ ਨੂੰ ਬਾਬਾ ਬੁੱਢਾ ਸਾਹਿਬ ਕਾਲਜ ਬੀੜ ਸਾਹਿਬ ਵਿਖੇ ਅਤੇ ਬਲਾਕ ਭਿੱਖੀਵਿੰਡ ਦੇ ਮੁਕਾਬਲੇ 19 ਤੇ 20 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਬਲਾਕ ਵਲਟੋਹਾ ਦੇ ਮੁਕਾਬਲੇ 18 ਤੇ 19 ਸਤੰਬਰ ਨੂੰ ਸ਼ਹੀਦ ਹਵਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ ਹੋਣਗੇ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਭਾਗ ਲੈਣ ਵਾਲੀਆਂ ਟੀਮਾਂ ਆਪਣੀ ਵਰਦੀ ਵਿਚ ਆਉਣਗੀਆਂ। ਉਨ੍ਹਾਂ ਕਿਹਾ ਕਿ ਪੂਰੀ ਟੀਮ ਦੀ ਐਂਟਰੀ ਆਨਲਾਈਨ ਹੋਣੀ ਲਾਜ਼ਮੀ ਹੈ। ਟੀਮਾਂ ਆਪਣੇ ਬੈਟ ਨਾਲ ਲੈ ਕੇ ਆਉਣਗੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਬਲਾਕਾਂ ਵਿਚ ਵੱਖ-ਵੱਖ ਤਰੀਕਾਂ ’ਤੇ ਇਹ ਗੇਮ ਕਰਵਾਈ ਜਾ ਰਹੀ ਹੈ, ਇਸ ਲਈ ਜਿਨ੍ਹਾਂ ਨੇ ਵੀ ਇਸ ਵਿੱਚ ਭਾਗ ਲੈਣਾ ਹੈ, ਉਹ ਖੇਡ ਸਥਾਨ ’ਤੇ ਸਵੇਰੇ 8 ਵਜੇ ਰਿਪੋਰਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਵੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚੇ ਦੇ 115ਵੇਂ ਦਿਨ ਬਿਜਲੀ ਦੇ ਲੰਮੇ ਕੱਟਾਂ ਖ਼ਿਲਾਫ਼ ਭੜਕੇ ਕਿਸਾਨ ਆਗੂ
Ad Position 24