13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਤੇਲ ਬੀਜਾਂ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਹਰੀਕੇ ਪੱਤਣ, 13 ਸਤੰਬਰ (ਸੰਜੀਵ ਕੁੰਦਰਾ)–ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਵੱਲੋਂ ਪਿੰਡ ਕੁੱਤੀ ਵਾਲਾ ਵਿਖੇ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹਰੀਕੇ ਪੱਤਣ, 13 ਸਤੰਬਰ (ਸੰਜੀਵ ਕੁੰਦਰਾ)–ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਵੱਲੋਂ ਪਿੰਡ ਕੁੱਤੀ ਵਾਲਾ ਵਿਖੇ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਭੁਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਮਹੱਤਤਾ ਅਤੇ ਫਸਲੀ ਵਿਭਿੰਨਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਰ੍ਹੋਂ, ਤੋਰੀਆ ਆਦਿ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਡਾ. ਨਵਜੋਤ ਸਿੰਘ ਬਰਾੜ, ਕੇ.ਵੀ.ਕੇ. ਬੂਹ ਨੇ ਤੇਲ ਬੀਜ ਫਸਲਾਂ ਦੀ ਵਿਗਿਆਨਕ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਕੈਂਪ ਨੂੰ ਸਫਲ ਬਣਾਉਣ ਵਿੱਚ ਸਰਪੰਚ ਮੇਜਰ ਸਿੰਘ, ਲੱਖਾ ਸਿੰਘ, ਬਾਜਾ ਸਿੰਘ, ਖੇਤੀ ਉਪ ਨਿਰੀਖਕ, ਨਿਸ਼ਾਨ ਸਿੰਘ, ਖੇਤੀ ਉਪ ਨਿਰੀਖਕ, ਗੁਰਦੇਵ ਸਿੰਘ, ਖੇਤੀ ਸਹਾਇਕ, ਪ੍ਰਬੰਧਕ ਫਤਿਹ ਸਿੰਘ ਅਤੇ ਗੁਰਲਾਲ ਸਿੰਘ, ਫੀਲਡ ਵਰਕਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕ ਮੀਟ-2026 ਵਿਚ ਤਗਮੇ ਜਿੱਤ ਕੇ ਅਕੈਡਮੀ ਦਾ ਨਾਂਅ ਰ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਿਜ਼ਡਮ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ
Ad Position 24